ਜਲਾਲਾਬਾਦ ’ਚ ਵਾਪਰਿਆ ਦਰਦਨਾਕ ਹਾਦਸਾ 3 ਜਣਿਆਂ ਦੀ ਮੌਤ

Accident Sachkahoon

ਜਲਾਲਾਬਾਦ ’ਚ ਵਾਪਰਿਆ ਦਰਦਨਾਕ ਹਾਦਸਾ 3 ਜਣਿਆਂ ਦੀ ਮੌਤ

ਮੋਗਾ (ਵਿੱਕੀ ਕੁਮਾਰ, ਭੁਪਿੰਦਰ ਸਿੰਘ)। ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਜਲਾਲਾਬਾਦ ਨੇੜੇ 2 ਗੱਡੀਆਂ ਦੀ ਆਪਸੀ ਟੱਕਰ ਦੌਰਾਨ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਕਾਰ ’ਚ ਸਵਾਰ 6 ਵਿਅਕਤੀਆਂ ’ਚੋਂ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਜਣੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ ਜਾਣਕਾਰੀ ਅਨੁਸਾਰ ਆਈ ਟਵੰਟੀ ਕਾਰ ’ਚ ਬੱਚੇ ਸਣੇ 6 ਜਣੇ ਸਵਾਰ ਸ੍ਰੀ ਮੁਕਤਸਰ ਸਾਹਿਬ ਤੋਂ ਨਕੋਦਰ ਨਤਮਸਤਕ ਹੋਣ ਲਈ ਜਾ ਰਹੇ ਸਨ।

ਪਰ ਜਦੋਂ ਉਹਨਾਂ ਦੀ ਕਾਰ ਮੋਗਾ ਜਲੰਧਰ ਰੋਡ ’ਤੇ ਸਥਿਤ ਜਲਾਲਾਬਾਦ ਪੁੱਜੀ ਤਾਂ ਸਾਹਮਣੇ ਤੋਂ ਆ ਰਹੀ ਕਾਰ ਵਿੱਚ ਬੁਰੀ ਤਰ੍ਹਾਂ ਟਕਰਾਈ ਤੇ ਉੱਥੇ ਛੱਪੜ ਜਾ ਡਿੱਗੀ। ਟੱਕਰ ਐਨੀ ਭਿਆਨਕ ਸੀ ਕਿ ਮੌਕੇ ’ਤੇ ਹੀ ਦੋ ਜਣਿਆਂ ਦੀ ਮੌਤ ਹੋ ਗਈ, ਜਦੋਂ ਜ਼ਖਮੀਆਂ ਨੂੰ ਮੋਗਾ ਦੇ ਹਸਪਤਾਲ ’ਚ ਲਿਜਾਇਆ ਗਿਆ ਤਾਂ ਤੀਜੇ ਦੀ ਹਸਪਤਾਲ ਪੁੱਜ ਕੇ ਮੌਤ ਹੋ ਗਈ। ਬਾਕੀਆਂ ਦੀ ਹਾਲਤ ਨੂੰ ਵੀ ਗੰਭੀਰ ਦੇਖਦੇ ਹੋਏ ਫਰੀਦਕੋਟ ਮੈਡੀਕਲ ਵਿੱਚ ਭੇਜ ਦਿੱਤਾ ਗਿਆ ਹੈ ਮਰਨ ਵਾਲਿਆਂ ਵਿੱਚ ਇਕ ਬੱਚਾ ਵੀ ਸ਼ਾਮਲ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।