ਪੁਲਵਾਮਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ

Two, Terrorists, Stack, One Youth, Martyr, Anantnag, Encounter

ਪੁਲਵਾਮਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ

ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਦੌਰਾਨ ਵੀਰਵਾਰ ਸਵੇਰੇ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਸੈਨਿਕ ਸ਼ਹੀਦ ਹੋ ਗਿਆ। ਇਸ ਦੌਰਾਨ ਇੱਕ ਜਵਾਨ ਅਤੇ ਇੱਕ ਸਥਾਨਕ ਨਿਵਾਸੀ ਜ਼ਖਮੀ ਹੋਇਆ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਦੋ ਜਵਾਨ ਅਤੇ ਇੱਕ ਸਥਾਨਕ ਨਿਵਾਸੀ ਜ਼ਖਮੀ ਹੋਇਆ ਸੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿੱਥੇ ਸੰਦੀਪ ਨਾਂਅ ਦਾ ਜਵਾਨ ਸ਼ਹੀਦ ਹੋ ਗਿਆ।

ਸੂਤਰਾਂ ਅਨੁਸਾਰ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ (ਆਰਆਰ), ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਨੇ ਅੱਜ ਸਵੇਰੇ ਪੁਲਵਾਮਾ ਦੇ ਦਲਿਪੋਰਾ ਪਿੰਡ ‘ਚ ਕਾਸੋ ਸ਼ੁਰੂ ਕੀਤਾ। ਸੁਰੱਖਿਆ ਬਲ ਦੇ ਜਵਾਨ ਜਦੋਂ ਪਿੰਡ ‘ਚ ਇੱਕ ਵਿਸ਼ੇਸ਼ ਖੇਤਰ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਸਵੈ ਚਾਲਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ‘ਚ ਤਿੰਨ ਅੱਤਵਾਦੀ ਮਾਰੇ ਗਏ। ਅੰਤਿਮ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।