ਪੁਲਿਸ ਮੁਲਾਜਮਾਂ ਨਾਲ ਕੁੱਟਮਾਰ ਕਰਨ ਵਾਲੇ 3 ਹੋਰ ਗ੍ਰਿਫਤਾਰ

ਪੁਲਿਸ ਮੁਲਾਜਮਾਂ ਨਾਲ ਕੁੱਟਮਾਰ ਕਰਨ ਵਾਲੇ 3 ਹੋਰ ਗ੍ਰਿਫਤਾਰ

ਫ਼ਤਹਿਗੜ ਸਾਹਿਬ, (ਅਨਿਲ ਲੁਟਾਵਾ)। ਥਾਣਾ ਬਡਾਲੀ ਆਲਾ ਸਿੰਘ ਅਧੀਨ ਪੈਂਦੀ ਪੁਲਿਸ ਚੌਕੀ ਖੇੜਾ ਵਿਖੇ ਬੀਤੇ ਦਿਨੀਂ ਕੁੱਟਮਾਰ ਕਰਨ ਵਾਲੇ 3 ਹੋਰ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਦਕਿ 2 ਵਿਅਕਤੀ ਪਹਿਲਾਂ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤੇ ਸਨ। ਅੱਜ ਪੁਲਿਸ ਚੌਕੀ ਖੇੜਾ ਦੇ ਇੰਚਾਰਜ ਮੇਜਰ ਸਿੰਘ ਨੇ ਸੁਖਦੀਪ ਸਿੰਘ ਉਰਫ ਮੰਗਾ, ਅਮਨਦੀਪ ਸਿੰਘ ਅਤੇ ਮਨਦੀਪ ਸਿੰਘ ਨੂੰ ਮਾਣਯੋਗ ਅਦਾਲਤ ਫ਼ਤਹਿਗੜ ਸਾਹਿਬ ਵਿੱਚ ਪੇਸ਼ ਕੀਤਾ

ਜਿੱਥੋਂ ਇਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ। ਥਾਣਾ ਬਡਾਲੀ ਆਲਾ ਸਿੰਘ ਦੇ ਐਸ. ਐੱਚ. ਓ. ਨਵਦੀਪ ਸਿੰਘ ਨੇ ਕਿਹਾ ਕਿ ਬਾਕੀ ਰਹਿੰਦੇ 2 ਵਿਅਕਤੀ ਵੀ ਛੇਤੀ ਹੀ ਗ੍ਰਿਫਤਾਰ ਕਰ ਲਏ ਜਾਣਗੇ। ਉਨ੍ਹਾ ਦੱਸਿਆ ਕਿ ਉਕਤ ਤਿੰਨੇ ਵਿਅਕਤੀਆਂ ਦੀ ਨਿਸ਼ਾਨਦੇਹੀ ‘ਤੇ ਡਾਂਗਾ-ਸੋਟੇ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here