ਲੁਧਿਆਣਾ ’ਚ ਗੈਸ ਲੀਕ ਮਾਮਲੇ ’ਚ 3 ਗਿ੍ਰਫਤਾਰ

Drug Network Busted
Drug Network Busted

(ਸੱਚ ਕਹੂੰ ਨਿਊਜ਼) ਲੁਧਿਆਣਾ । ਪੰਜਾਬ ਦੇ ਲੁਧਿਆਣਾ ਦੇ ਗਿਆਸਪੁਰਾ ਵਿੱਚ ਵੈਲਟੇਕ ਗੈਸ ਫੈਕਟਰੀ ਵਿੱਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਵਾਲਵ ਫਟਣ ਕਾਰਨ ਵਾਪਰਿਆ। ਗੈਸ ਕਾਰਨ ਨਜ਼ਦੀਕੀ ਫੈਕਟਰੀ ਦੇ 5 ਮਜ਼ਦੂਰ ਬੇਹੋਸ਼ ਹੋ ਗਏ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਅਣਗਹਿਲੀ ਦਾ ਕੇਸ ਦਰਜ ਕਰਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਸੁਖਜੀਤ ਪਾਲ, ਦਲੇਰ ਸਿੰਘ ਅਤੇ ਦਿਨੇਸ਼ ਚੰਦਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦਾ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਬੀਤੇ ਦਿਨ ਸਵੇਰੇ 8 ਵਜੇ ਦੇ ਕਰੀਬ ਵਾਪਰਿਆ।

ਹਾਦਸੇ ਦੇ ਸਮੇਂ ਫੈਕਟਰੀ ਵਿੱਚ ਦੋ ਮਜ਼ਦੂਰ ਮੌਜੂਦ ਸਨ, ਜੋ ਵਾਲਵ ਫਟਦੇ ਹੀ ਬਾਹਰ ਆ ਗਏ। ਇਸ ਤੋਂ ਬਾਅਦ ਗੈਸ ਹਵਾ ਵਿੱਚ ਫੈਲ ਗਈ। ਇਸ ਕਾਰਨ ਨਜ਼ਦੀਕੀ ਫੈਕਟਰੀ ਦੇ ਮਜ਼ਦੂਰ ਬੇਹੋਸ਼ ਹੋ ਗਏ। ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਸੀਸੀਟੀਵੀ ਫੁਟੇਜ ਆਦਿ ਦੀ ਜਾਂਚ ਕੀਤੀ ਗਈ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਦੀ ਅਣਗਹਿਲੀ ਕਾਰਨ ਵਾਲਵ ਫਟ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੈਨੇਜਰ ਨੇ ਫੈਕਟਰੀ ਪਹੁੰਚ ਕੇ ਕਿਸੇ ਤਰ੍ਹਾਂ ਲੀਕ ਬੰਦ ਕਰਵਾਈ। ਇਸ ਦੇ ਨਾਲ ਹੀ ਗੈਸ ਲੀਕ ਹੋਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਹਾਦਸੇ ਤੋਂ ਬਾਅਦ ਪੂਰੇ ਦਿਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਅਜਿਹੇ ਯੂਨਿਟ ਲਗਾਏ ਜਾ ਰਹੇ ਹਨ ਤਾਂ ਉਨ੍ਹਾਂ ਦੀ ਸਮੇਂ ਸਿਰ ਜਾਂਚ ਕਰਵਾਈ ਜਾਵੇ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ |

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ