ਕੈਨੇਡਾ ’ਚ 3 ਪੰਜਾਬੀ ਡਰੱਗ ਸਮੱਗਲਰ ਗ੍ਰਿਫ਼ਤਾਰ

Drug Network Busted
Drug Network Busted

25 ਲੱਖ ਡਾਲਰ ਦਾ ਨਸ਼ਾ ਬਰਾਮਦ

ਕੈਨੇਡਾ। ਨਸ਼ਿਆਂ, ਹਥਿਆਰਾਂ ਅਤੇ ਗੈਂਗਸਟਰਵਾਦ ਦਾ ਜੋ ਪੰਜਾਬ ਵਿੱਚ ਦੌਰ ਚੱਲ ਰਿਹਾ ਹੈ, ਉਹੀ ਖੇਡ ਵਿਦੇਸ਼ੀ ਧਰਤੀ ਕੈਨੇਡਾ ਵਿੱਚ ਪੰਜਾਬੀਆਂ ਨੇ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਕੈਨੇਡਾ ਸਰਕਾਰ ਨੇ ਆਪਣੇ ਦੇਸ਼ ਵਿੱਚ ਰਹਿ ਚੁੱਕੇ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਨੂੰ ਕੈਨੇਡੀਅਨ ਸਰਕਾਰ ਜਲਦ ਹੀ ਉਥੋਂ ਡਿਪੋਰਟ ਕਰਨ ਜਾ ਰਹੀ ਹੈ। ਹੁਣ ਕੈਨੇਡਾ ’ਚ ਪੰਜਾਬੀਆਂ ਤੋਂ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਫੜੇ ਗਏ ਹਨ। ਇਹ ਨਸ਼ੀਲੇ ਪਦਾਰਥ ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਫੜੇ ਹਨ।

ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਪੰਜਾਬੀ ਹਨ। ਇਨ੍ਹਾਂ ਦੇ ਕਬਜ਼ੇ ’ਚੋਂ 2.5 ਮਿਲੀਅਨ ਡਾਲਰ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਉਹ ਕਾਫੀ ਸਮੇਂ ਤੋਂ ਇੱਥੇ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਵੱਡੀ ਖੇਪ ਸਪਲਾਈ ਹੋਣ ਵਾਲੀ ਹੈ। ਤੁਰੰਤ ਕਾਰਵਾਈ ਕਰਦੇ ਹੋਏ ਪੀਲ ਪੁਲਿਸ ਨੇ ਛਾਪਾ ਮਾਰ ਕੇ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ।

ਕੈਨੇਡਾ ਦੀ ਪੀਲ ਰੀਜਨਲ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪੰਜਾਬੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਗਾਖਲ (38), ਜਸਪ੍ਰੀਤ ਸਿੰਘ (28) ਅਤੇ ਰਜਿੰਦਰ ਸਿੰਘ ਬੋਪਾਰਾਏ (27) ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਦੋ ਹੋਰ ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਉਨ੍ਹਾਂ ਵਿਚ ਪਾਕਿਸਤਾਨੀ ਮੂਲ ਦੇ ਖਲੀਲੁੱਲਾ ਅਮੀਨ ਅਤੇ ਚੀਨੀ ਮੂਲ ਦੇ ਨਾਗਰਿਕ ਰੇਅ ਆਈ.ਪੀ. ਹੈ।

ਟਰਾਂਸਪੋਰਟ ਰਾਹੀਂ ਕਾਰੋਬਾਰ ਚੱਲ ਰਿਹਾ ਸੀ

ਪੀਲ ਪੁਲਿਸ ਦੇ ਡਿਪਟੀ ਚੀਫ਼ ਨਿਕ ਮਿਲੋਵਿਚ ਨੇ ਦੱਸਿਆ ਕਿ ਪੀਲ ਖੇਤਰ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਨਸ਼ਿਆਂ ਦੀ ਇਹ ਸਭ ਤੋਂ ਵੱਡੀ ਖੇਪ ਹੈ, ਜਿਸ ਨੂੰ ਪੁਲਿਸ ਨੇ ਫੜਿਆ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਰਾਹੀਂ ਇਹ ਧੰਦਾ ਚੱਲ ਰਿਹਾ ਸੀ। ਅਮਰੀਕੀ ਪੁਲਿਸ ਦੀ ਮਦਦ ਨਾਲ ਸਰਹੱਦੀ ਇਲਾਕੇ ’ਚ ਨਸ਼ਾ ਤਸਕਰਾਂ ਨੂੰ ਨਸ਼ਿਆਂ ਦੀ ਇੰਨੀ ਵੱਡੀ ਖੇਪ ਸਮੇਤ ਫੜਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here