ਬੰਬੀਹਾ ਗੈਂਗ ਦੇ 3 ਸ਼ਾਰਪ ਸ਼ੂਟਰ ਹਥਿਆਰਾਂ ਸਮੇਤ ਗ੍ਰਿਫਤਾਰ

Bambiha Gang
ਬੰਬੀਹਾ ਗੈਂਗ ਦੇ 3 ਸ਼ਾਰਪ ਸ਼ੂਟਰ ਹਥਿਆਰਾਂ ਸਮੇਤ ਗ੍ਰਿਫਤਾਰ

(ਸੱਚ ਕਹੂੰ ਨਿਊਜ਼) ਮੁਹਾਲੀ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ (SSOC) ਐਸਐਸ ਨਗਰ ਅਤੇ ਕਾਉਂਟਰ ਇੰਟੈਲੀਜੈਂਸ, ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਦਿੱਤਾ ਦੀਵਾਲੀ ਦਾ ਤੋਹਫਾ, ਨੌਜਵਾਨ ਹੋਏ ਬਾਗੋ-ਬਾਗ

ਇਨਾਂ ਤਿੰਨਾਂ ਦੇ ਕਬਜ਼ੇ ‘ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਤਿੰਨ ਸ਼ੂਟਰ ਵਿਦੇਸ਼ ’ਚ ਬੈਠੇ ਗੈਂਗਸਟਰ ਲੱਕੀ ਪਟਿਆਲਾ ਦੇ ਨਿਰਦੇਸ਼ਾਂ ‘ਤੇ ਐਸ.ਏ.ਐਸ. ਨਗਰ ਮੋਹਾਲੀ ’ਚ ਟਾਰਗੇਟ ਕਿਲਿੰਗ ਦੀਆਂ ਯੋਜਾਨਾਵਾਂ ਨੂੰ ਅੰਜ਼ਾਮ ਦੇਣ ਲਈ ਆਏ ਸਨ। ਜਿਨਾਂ ਨੂੰ ਪੁਲਿਸ ਨੇ ਪਹਿਲਾਂ ਹੀ ਕਾਬੂ ਕਰਕੇ ਇਨਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ। ਇਹ ਦੀਵਾਲੀ ਦੇ ਤਿਉਹਾਰ ’ਤੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਤਿਆਰੀ ’ਚ ਸਨ।

LEAVE A REPLY

Please enter your comment!
Please enter your name here