ਹੈਰੋਇਨ ਸਮੇਤ 3 ਨੌਜਵਾਨ ਗ੍ਰਿਫ਼ਤਾਰ

Young Men, Arrested, Heroin, Punjab Police

ਗੁਰਪ੍ਰੀਤ ਸਿੰਘ
ਸੰਗਰੂਰ, 20 ਦਸੰਬਰ।

ਦਿੜ੍ਹਬਾ ਅਧੀਨ ਪੈਂਦੇ ਕੌਹਰੀਆਂ ਪੁਲਿਸ ਨੇ ਤਿੰਨ ਕਾਰ ਸਵਾਰ ਵਿਅਕਤੀਆਂ ਨੂੰ 25 ਗ੍ਰਾਮ ਹੈਰੋਈਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਿੜਬਾ ਦੇ ਐਸਐਚਓ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਕੌਹਰੀਆਂ ਚੌਕੀ ਇੰਚਾਰਜ ਸੁਰਜਨ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਇੱਕ ਵਰਨਾ ਕਾਰ ਆਈ ਜਿਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।

ਗੱਡੀ ਵਿੱਚ ਤਿੰਨ ਵਿਅਕਤੀ ਸਵਾਰ ਸਨ ਜਿਨ੍ਹਾਂ ਦੀ ਪਛਾਣ ਸਤਨਾਮ ਸਿੰਘ ਵਾਸੀ ਕੰਮੋਮਾਜਰਾ,  ਹਰਵਿੰਦਰ ਸਿੰਘ ਵਾਸੀ ਕਾਨ੍ਹਗੜਅਤੇ ਸੰਦੀਪ ਸਿੰਘ ਵਾਸੀ ਸਾਰੋਂ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਤਿੰਨਾਂ ਨੂੰ ਕਾਬੂ ਕਰਕੇ ਉਨਾਂ ਖਿਲਾਫ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।