Road Accident: (ਵਿੱਕੀ ਕੁਮਾਰ) ਮੋਗਾ। ਮੋਗਾ ਬਰਨਾਲਾ ਮੁੱਖ ਮਾਰਗ ‘ਤੇ ਪਿੰਡ ਬੋਡੇ ਕੋਲ ਵਾਪਰੇ ਦਿਲ ਕੰਬਾਅ ਦੇਣ ਵਾਲੇ ਹਾਦਸੇ ਵਿਚ ਤਿੰਨ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਢਾਈ ਦੇ ਵਜੇ ਦੇ ਕਰੀਬ ਤੇਜ਼ ਰਫ਼ਤਾਰ ਕਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਸਵਿਫਟ ਕਾਰ ਸੜਕ ਕਿਨਾਰੇ ਲੱਗੇ ਪੱਥਰ ਨਾਲ ਟਕਰਾਉਣ ਕਾਰਨ ਹਾਦਸੇ ਦੇ ਸ਼ਿਕਾਰ ਹੋ ਗਈ। ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਤਿੰਨੇ ਨੌਜਵਾਨ ਮੋਗਾ ਦੇ ਪਿੰਡ ਰਣੀਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਸਮਾਜ ਸੇਵਾ ਸੋਸਾਇਟੀ ਦੇ ਸੇਵਾਦਾਰਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਗੱਡੀ ਵਿਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਉਕਤ ਨੌਜਵਾਨ ਪਿੰਡ ਰਣੀਆ ਤੋਂ ਬਿਲਾਸਪੁਰ ਵੱਲ ਜਾ ਰਹੇ ਸਨ ਪਰ ਰਸਤੇ ਵਿਚ ਇਹ ਭਾਣਾ ਵਾਪਰ ਗਿਆ। Road Accident
ਇਹ ਵੀ ਪੜ੍ਹੋ: Punjab BJP: ਭਾਜਪਾ ਵਰਕਰਾਂ ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਾ ਸੋਸਾਇਟੀ ਦੇ ਆਗੂ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਜਾਣਕਾਰੀ ਮਿਲੀ ਸੀ ਅਤੇ ਉਨ੍ਹਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਰਖਵਾਇਆ ਗਿਆ। ਦੋ ਮ੍ਰਿਤਕ ਨੌਜਵਾਨਾਂ ਦਾ ਨਾਮ ਪਰਮਿੰਦਰ ਹੈ ਜਦਕਿ ਦੂਜੇ ਦਾ ਨਾਂਅ ਹਰਪ੍ਰੀਤ ਸਿੰਘ ਹੈ। ਜਦਕਿ ਤੀਜੇ ਦੀ ਅਜੇ ਪਛਾਣ ਨਹੀਂ ਹੋਈ ਹੈ। ਪੁਲਸ ਵੱਲੋਂ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। Road Accident