ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News Punjab Herita...

    Punjab Heritage Restoration : ਦੀਵਾਨ ਟੋਡਰ ਮੱਲ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਦਾ ਕੰਮ 30 ਫੀਸਦੀ ਮੁਕੰਮਲ : ਸੰਧਵਾਂ

    Punjab Heritage Restoration

    ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ ਨਿਭਾਅ ਰਹੀ ਹੈ ਨਿਸ਼ਕਾਮ ਸੇਵਾ :ਤਰੁਨਪ੍ਰੀਤ ਸਿੰਘ ਸੌਂਦ | Punjab Heritage Restoration

    Punjab Heritage Restoration: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਲਈ ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ ਵੱਲੋਂ ਕਰਵਾਏ ਜਾ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਭਵਿੱਖ ਦੀ ਯੋਜਨਾਬੰਦੀ ਬਾਰੇ ਫਾਊਂਡੇਸ਼ਨ ਦੇ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਕੀਤੀ।

    ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਕੀਮਤੀ ਇਤਿਹਾਸਕ ਧਰੋਹਰ ਨੂੰ ਸੰਭਾਲਣ ਦੇ ਉਦਮ ਤਹਿਤ ਪਹਿਲੇ ਪੜਾਅ ਵਜੋਂ ਕਰੀਬ 30 ਫੀਸਦੀ ਨਿਰਮਾਣ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਤਕਨੀਕੀ ਮਾਹਿਰ ਹਰ ਇੱਕ ਪੱਖ ਤੋਂ ਆਪਣੀ ਨਿਗਰਾਨੀ ਹੇਠ ਕੰਮ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਂਝੀ ਤੇ ਮਹਾਨ ਵਿਰਾਸਤ ਦੀ ਦਿੱਖ ਦਿਨ-ਬ-ਦਿਨ ਖਰਾਬ ਹੋ ਰਹੀ ਸੀ ਜਿਸ ਦੀ ਪੁਰਾਤਨ ਦਿੱਖ ਦੀ ਬਹਾਲੀ ਦੀ ਜਿੰਮੇਵਾਰੀ ਫਾਊਂਡੇਸ਼ਨ ਨੇ ਲੈ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੌਮ ਦੇ ਮਹਾਨ ਵਿਰਸੇ ਦੇ ਰੂਬਰੂ ਕਰਵਾਉਣ ਦਾ ਵਿਲੱਖਣ ਉਦਮ ਕੀਤਾ ਹੈ।

    ਇਹ ਵੀ ਪੜ੍ਹੋ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ : ਡੀਐਸਪੀ

    ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ’ਤੇ ਸਥਿਤ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਦੇ ਨਿਰਮਾਣ ਦੀ ਨਿਸ਼ਕਾਮ ਸੇਵਾ ਕਰਕੇ ਦੀਵਾਨ ਟੋਡਰ ਮੱਲ ਹੈਰੀਟੇਜ ਫਾਉਂਡੇਸ਼ਨ ਵੱਲੋਂ ਨੌਜਵਾਨ ਪੀੜ੍ਹੀ ਲਈ ਇੱਕ ਅਨਮੋਲ ਵਿਰਸੇ ਨੂੰ ਸੰਭਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਪੂਰੇ ਤਨ, ਮਨ ਅਤੇ ਧਨ ਦੇ ਨਾਲ ਇਸ ਮਹਾਨ ਯਾਦਗਾਰ ਦੇ ਨਿਰਮਾਣ ਕਰਵਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਮਹੱਤਵਪੂਰਨ ਕਾਰਜ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਨ ਵਿੱਚ ਹਰ ਪੱਖੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨ੍ਹੇਕੇ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਦੀਵਾਨ ਟੋਡਰ ਮੱਲ ਹਵੇਲੀ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਤਿੰਨ ਪੜਾਵਾਂ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਨੂੰ ਆਪਣੀ ਤਨਖਾਹ ਵਿੱਚੋਂ 11 ਲੱਖ ਰੁਪਏ ਦਾ ਚੈੱਕ ਵੀ ਭੇਂਟ ਕੀਤਾ। Punjab Heritage Restoration