35 ਹਜ਼ਾਰ ਤੋਂ ਵੱਧ ਥਾਵਾਂ-ਘਰਾਂ ਦੀ ਚੈਕਿੰਗ ਦੌਰਾਨ 275 ਥਾਂਵਾ ’ਤੇ ਮਿਲਿਆ ਲਾਰਵਾ (Dengue Cases)
- ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿੰਮੇਵਾਰੀ-ਸਿਵਲ ਸਰਜਨ
(ਨਰਿੰਦਰ ਸਿੰਘ ਬਠੋਈ) ਪਟਿਆਲਾ। Dengue Cases ਜ਼ਿਲ੍ਹੇ ’ਚ ਡੇਂਗੂ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਜ਼ਿਲ੍ਹੇ ਵਿੱਚ 31 ਕੇਸ ਡੇਂਗੂ ਦੇ ਰਿਪੋਰਟ ਹੋਏ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 593 ਡੇਂਗੂ ਕੇਸ ਰਿਪੋਰਟ ਹੋ ਚੁੱਕੇ ਹਨ। ਆਉਣ ਵਾਲੇ ਦਿਨਾਂ ’ਚ ਇਹ ਅੰਕੜਾ ਹੋਰ ਵੀ ਵੱਧਣ ਦੇ ਅਨੁਮਾਨ ਲਗਾਏ ਜਾ ਰਹੇ। ਡੇਂਗੂ ਦੇ ਵਾਰ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਸਭ ਦੀ ਸਾਂਝੀ ਜਿੰਮੇਵਾਰੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ‘ਹਰ ਸ਼ੁਕਰਵਾਰ-ਡੇਂਗੂ ਤੇ ਵਾਰ’ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਚਲਾਈ ਮੁਹਿੰਮ ਤਹਿਤ ਪ੍ਰੇਮ ਨਗਰ, ਸਿਧੂ ਕਲੋਨੀ, ਗੁਰੂ ਨਾਨਕ ਨਗਰ, ਮੈਡੀਕਲ ਕਾਲਜ, ਲਾਲ ਬਾਗ, ਪ੍ਰਤਾਪ ਨਗਰ, ਜਗਦੀਸ਼ ਮਾਰਗ,ਸਮਾਣੀਆਂ ਗੇਟ,ਨਿਊ ਮਾਲਵਾ ਕਲੋਨੀ,ਸਨੌਰੀ ਅੱਡਾ ਏਰੀਏ ਵਿੱਚ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ । ਉਨ੍ਹਾਂ ਕਿਹਾ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਨੂੰ ਕਾਬੂ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਬੁਖਾਰ ਹੋਣ ਤੇ ਉਸ ਦੀ ਜਾਂਚ ਕਰਵਾਉਣੀ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਮਰੀਜ਼ ਦਾ ਸਹੀ ਇਲਾਜ ਹੋ ਸਕੇ। ਸਿਵਲ ਸਰਜਨ ਨੇ ਕਿਹਾ ਕਿ ਜੇਕਰ ਇਸ ਤੋਂ ਬਚਾਅ ਲਈ ਸਾਵਧਾਨੀਆਂ ਨਾ ਵਰਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਗੰਭੀਰ ਸਾਬਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬੁਖਾਰ ਦੀ ਜਾਂਚ ਕਰਵਾਉਣੀ ਜਰੂਰੀ ਹੈ ਤਾਂ ਜੋ ਸਹੀ ਇਲਾਜ ਕੀਤਾ ਜਾ ਸਕੇ। ਡੇਂਗੂ ਵਰਗੀ ਬਿਮਾਰੀ ’ਤੇ ਕਾਬੂ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। (Dengue Cases)
ਇਹ ਵੀ ਪੜ੍ਹੋ : Namo Bharat Rapid Train : ਪੀਐਮ ਮੋਦੀ ਨੇ ਨਮੋ ਭਾਰਤ ਰੈਪਿਡ ਟਰੇਨ ਦੀ ਸ਼ੁਰੂਆਤ ਕੀਤੀ
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਵਿੱਚ ਅੱਜ ਵੀ ਲਾਰਵਾ ਮਿਲਣਾ ਜਾਰੀ ਹੈ। ਪਿਛਲੇ ਸਾਲਾਂ ਦੌਰਾਨ ਦੇਖਿਆ ਗਿਆ ਹੈ ਕਿ ਅਕਤੂਬਰ ਮਹੀਨੇ ਵਿੱਚ ਥੋੜੀ ਬਹੁਤ ਬਾਰਸ਼ ਨਾਲ ਡੇਂਗੂ ਦੇ ਕੇਸਾਂ ਵਿੱਚ ਅਚਾਨਕ ਵਾਧਾ ਦੇਖਣ ਨੂੰ ਮਿਲਦਾ ਹੈ ਤੇ ਇਹ ਅਕਤੂਬਰ ਅਤੇ ਨਵੰਬਰ ਮਹੀਨੇ ਵਿੱਚ ਪੂਰਾ ਜ਼ੋਰ ਫੜਦਾ ਹੈ । ਇਸ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ ਘਰਾਂ ਵਿੱਚ ਟੁੱਟ-ਫੁੱਟੇ ਬਰਤਨਾਂ, ਕੁਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ। ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ ਨੂੰ ਨਸ਼ਟ ਕਰਨਾ ਕੀਤਾ ਜਾਵੇ। (Dengue Cases)
ਅੱਜ ਸ਼ੁੱਕਰਵਾਰ ਖੁਸ਼ਕ ਦਿਵਸ ਹੋਣ ਕਾਰਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ 35,579 ਘਰਾਂ-ਥਾਂਵਾ ਤੇਂ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਤੇ 275 ਘਰਾਂ/ਥਾਂਵਾ ’ਤੇ ਲਾਰਵਾ ਪਾਏ ਜਾਣ ਤੇ ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ਼੍ਹੇ ਵਿੱਚ ਅੱਜ 31 ਕੇਸ ਡੇਂਗੂ ਦੇ ਰਿਪੋਰਟ ਹੋਏ ਹਨ, ਜਿਸ ਨਾਲ ਹੁਣ ਤੱਕ ਕੁੱਲ 593 ਡੇਂਗੂ ਕੇਸ ਰਿਪੋਰਟ ਹੋ ਚੁੱਕੇ ਹਨ ।