ਪਹਿਲਾ ਦਿਨ : 31ਵੇਂ ਯਾਦ-ਏ-ਮੁਰਸ਼ਿਦ ਮੁਫ਼ਤ ਅੱਖਾਂ ਦੇ ਕੈਂਪ ਦੀਆਂ ਝਲਕੀਆਂ

ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਨਾਲ ਹਨ੍ਹੇਰੀ ਜਿੰਦਗੀਆਂ ’ਚ ਉਜਾਲਾ ਲਿਆਉਣ ਲਈ ਡੇਰਾ ਸੱਚਾ ਸੌਦਾ ਵਿਖੇ ਸੋਮਵਾਰ ਨੂੰ 31ਵਾਂ ਯਾਦ-ਏ-ਮੁਰਸ਼ਿਦ ਮੁਫ਼ਤ ਅੱਖਾਂ ਦੇ ਕੈਂਪ ਦੀ ਸ਼ੁਰੂਆਤ ਹੋਈ। ਇਸ ਦਾ ਸੁੱਭ ਆਰੰਭ ਆਦਰਯੋਗ ਭੈਣ ਹਨੀਪ੍ਰੀਤ ਇੰਸਾਂ, ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਅਤੇ ਕੈਂਪ ਵਿੱਚ ਸੇਵਾਵਾਂ ਨਿਭਾਉਣ ਆਏ ਡਾਕਟਰਾਂ ਅਤੇ ਹਾਜ਼ਰ ਸਾਧ-ਸੰਗਤ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਇਲਾਹੀ ਨਾਅਰਾ ਅਤੇ ਅਰਦਾਸ ਦਾ ਸ਼ਬਦ ਬੋਲ ਕੇ ਕੀਤਾ।

ਕੈਂਪ ਦੌਰਾਨ ਸਰਕਾਰ ਵੱਲੋਂ ਨਿਰਧਾਰਤ ਕੋਵਿਡ-19 ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ। ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਨਾਮ ਜੀ ਮਹਾਰਾਜ ਨੇ 13 ਦਸੰਬਰ 1991 ਨੂੰ ਚੋਲਾ ਬਦਲਿਆ ਸੀ। ਉਨਾਂ ਦੀ ਯਾਦ ’ਚ ਕੈਂਪ 1992 ਤੋਂ ਹਰ ਸਾਲ 12 ਤੋਂ 15 ਦਸੰਬਰ ਤੱਕ ਇਹ ਕੈਂਪ ਲਗਾਇਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ