ਸ੍ਰੀ ਗੁਰੂਸਰ ਮੋਡੀਆ/ਮਲੋਟ, ਮਨੋਜ
ਸ੍ਰੀ ਗੁਰੂਸਰ ਮੋਡੀਆ ਵਿਖੇ ਸਥਿਤ ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਹਸਪਤਾਲ ਦੁਆਰਾ ਵੱਖ-ਵੱਖ ਪਿੰਡਾਂ ਵਿੱਚ ਵੀ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਾ ਕੇ ਪੱਛੜੇ ਖੇਤਰ ਵਿੱਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਹਸਪਤਾਲ ਵੱਲੋਂ ਪਿੰਡ 2 ਕੇ ਐਸ. ਆਰ. ਤਹਿਸੀਲ ਸੂਰਤਗੜ ਵਿਖੇ ਸਾਧ-ਸੰਗਤ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਾਇਆ ਗਿਆ ਜਿਸ ਵਿੱਚ ਦੰਦਾਂ ਦੇ ਮਾਹਿਰ ਡਾ. ਰਜਿੰਦਰ ਗਿਲਹੋਤਰਾ, ਅੱਖਾਂ ਦੇ ਵਿਭਾਗ ‘ਚੋਂ ਦੀਪ ਸਿੰਘ ਤੋਂ ਇਲਾਵਾ ਮੁਕੇਸ਼ ਕੁਮਾਰ ਨੇ ਕੁੱਲ 327 ਮਰੀਜ਼ਾਂ ਦੀ ਜਾਂਚ ਕੀਤੀ, ਜਿਸ ਵਿੱਚੋਂ 80 ਦੰਦਾਂ ਦੇ ਮਰੀਜ਼ਾਂ ਅਤੇ 247 ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 24 ਮਰੀਜ਼ਾਂ ਦੀ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੋਣ ਕੀਤੀ ਗਈ। ਹਸਪਤਾਲ ਦੇ ਸੀ. ਐਮ. ਓ. ਡਾ. ਰਾਜ ਕੁਮਾਰ ਨੇ ਦੱਸਿਆ ਕਿ 5 ਅਪਰੈਲ 2019 ਅੱਜ ਵੀ ਮੁਫ਼ਤ ਅੱਖਾਂ ਦਾ ਚੈਕਅੱਪ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸ੍ਰੀ ਗੁਰੂਸਰ ਮੋਡੀਆ ਹਸਪਤਾਲ ਵਿਖੇ ਲਾਇਆ ਜਾ ਰਿਹਾ ਹੈ ਜਿਸ ਵਿੱਚ ਏਮਜ਼ ਦਿੱਲੀ ਦੇ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ ਕਰਨਗੇ ਅਤੇ ਅਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਅਪ੍ਰੇਸ਼ਨ ਵੀ ਕੀਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।