ਸੰਸਦ ਅਤੇ ਵਿਧਾਨ ਸਭਾਵਾਂ ‘ਚ ਔਰਤਾਂ ਨੂੰ ਮਿਲੇ 33 ਫੀਸਦੀ ਰਾਖਵਾਂਕਰਨ 

33 percent reservation for women and women in the parliament and state assemblies

ਪੰਜਾਬ ਵਿਧਾਨ ਸਭਾ ਵਿੱਚ ਕੀਤਾ ਗਿਆ ਮਤਾ ਪਾਸ

ਅਮਰਿੰਦਰ ਸਿੰਘ ਨੇ ਮਤਾ ਪੇਸ਼ ਕਰਦੇ ਹੋਏ ਕੀਤੀ ਕੇਂਦਰ ਸਰਕਾਰ ਨੂੰ ਅਪੀਲ

ਚੰਡੀਗੜ| ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਅਤੇ ਸੂਬਾ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਮੁਹੱਈਆ ਕਰਨ ਵਾਸਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਕਾਨੂੰਨ ਦਾ ਰੂਪ ਦਿੱਤੇ ਜਾਣ ਲਈ ਕੇਂਦਰ ਨੂੰ ਅਪੀਲ ਕਰਦਾ ਇਕ ਮਤਾ ਪੇਸ਼ ਕੀਤਾ। ਵਿਧਾਨ ਸਭਾ ਦੇ ਸਮਾਗਮ ਦੌਰਾਨ ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਪਿਛਲੀ ਕਾਂਗਰਸ ਸਰਕਾਰ ਦੇ ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਕਰਨ ਦੇ ਫੈਸਲੇ ਦਾ ਜ਼ਿਕਰ ਕੀਤਾ ਅਤੇ ਉਨਾਂ ਨੇ ਇਸ ਬਿੱਲ ਨੂੰ ਜਲਦੀ ਕਾਨੂੰਨ ਦਾ ਰੂਪ ਦੇਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ। ਉਨਾਂ ਕਿਹਾ ਕਿ ਇਸ ਦੇ ਨਾਲ ਮਹਿਲਾਵਾਂ ਦੀ ਲੰਮੇ ਸਮੇਂ ਤੋਂ ਲੰਬਿਤ ਆ ਰਹੀ ਜ਼ਾਇਜ ਮੰਗ ਪੂਰੀ ਹੋਵੇਗੀ ਅਤੇ ਉਨਾਂ ਦੇ ਰੁਤਬੇ ਨੂੰ ਯਕੀਨੀ ਬਣਾਇਆ ਜਾ ਸਕੇਗਾ। ਸਪੀਕਰ ਵੱਲੋਂ ਇਹ ਮਤਾ ਵੋਟ ਲਈ ਪੇਸ਼ ਕੀਤੇ ਜਾਣ ਤੋਂ ਬਾਅਦ ਇਸ ਨੂੰ ਜ਼ੁਬਾਨੀ ਵੋਟ ਰਾਹੀਂ ਆਮ ਸਹਿਮਤੀ ਨਾਲ ਪਾਸ ਕਰ ਦਿੱਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।