(ਰਜਨੀਸ਼ ਰਵੀ) ਜਲਾਲਾਬਾਦ। ਫਾਜ਼ਿਲਕਾ ਪੁਲਿਸ ਵੱਲੋਂ ਬੀਐੱਸਐੱਫ ਨਾਲ ਮਿਲਕੇ ਸਾਂਝੇ ਸਰਚ ਅਭਿਆਨ ਤਹਿਤ 330 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਲਾਲਾਬਾਦ ਦੇ ਡੀਐੱਸਪੀ ਦਫਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਡੀਐੱਸਪੀ ਅੱਛਰੂ ਰਾਮ ਨੇ ਦੱਸਿਆ ਕਿ ਇੰਸਪੈਕਟਰ ਨਵੀਨ ਕੁਮਾਰ ਮੁੱਖ ਅਫ਼ਸਰ ਥਾਣਾ ਅਮੀਰਖਾਸ ਦੀ ਨਿਗਰਾਨੀ ਹੇਠ ਏਐੱਸਆਈ ਮਹਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਬੀਐੱਸਐੱਫ ਦੇ ਜਵਾਨਾਂ ਨਾਲ ਮਿਲਕੇ ਅੰਤਰਰਾਸ਼ਟਰੀ ਬਾਰਡਰ ਨਾਲ ਲੱਗਦੇ ਪਿੰਡ ਬਲੇਲ ਕੇ ਕਾਮਲ ਵਿਖੇ ਸਰਚ ਅਭਿਆਨ ਚਲਾਇਆ ਗਿਆ। Heroin
ਇਹ ਵੀ ਪੜ੍ਹੋ: ਭੂਚਾਲ: ਜੰਮੂ-ਕਸ਼ਮੀਰ ’ਚ ਭੂਚਾਲ ਦੇ ਝਟਕੇ
ਇਸ ਦੌਰਾਨ ਖੇਤ ਵਿੱਚੋਂ ਇੱਕ ਪੈਕੇਟ, ਜਿਸ ਵਿੱਚ ਪੀਲੇ ਰੰਗ ਦੀ ਟੇਪ ਲਪੇਟੀ ਹੋਈ ਸੀ, ਬਰਾਮਦ ਹੋਇਆ। ਪੈਕੇਟ ਦੇ ਨਾਲ ਇੱਕ ਛੋਟੀ ਟਾਰਚ (ਖਿਡੌਣਾ ਟਾਈਪ) ਵੀ ਬਰਾਮਦ ਹੋਈ। ਪੁਲਿਸ ਪਾਰਟੀ ਵੱਲੋਂ ਬਰਾਮਦ ਹੋਏ ਪੈਕਟ ਅਤੇ ਟਾਰਚ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਵਜਨ ਕੀਤਾ, ਜੋ ਸਮੇਤ ਟਾਰਚ 330 ਗਰਾਮ ਹੋਈ। ਬਰਾਮਦ ਹੋਈ ਹੈਰੋਇਨ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਪਾਕਿਸਤਾਨ ਤੋਂ ਮੰਗਵਾਈ ਜਾਪਦੀ ਹੈ। ਜਿਸ ’ਤੇ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਅਗੇਲਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Heroin