35 ਹਜ਼ਾਰ ਲੀਟਰ ਕੱਚੀ ਸ਼ਰਾਬ (ਲਾਹਨ) ਬਰਾਮਦ

35 Thousand, Liters, Raw, Alcohol, Recovered

ਪਿੰਡ ਮਾਹਲਮ ‘ਚੋਂ ਐਕਸਾਇਜ ਵਿਭਾਗ ਤੇ ਪੁਲਸ ਦੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਤੇ ਲਾਹਨ ਵੱਡੀ ਮਾਤਰਾ ਵਿਚ ਬਰਾਮਦ | Mulled Wine

ਜਲਾਲਾਬਾਦ (ਰਜਨੀਸ਼ ਰਵੀ)। ਨਸ਼ਿਆ ਅਤੇ ਹੋਰ ਨਾਜਾਇਜ਼ ਸ਼ਰਾਬ ਲਈ ਬਦਨਾਮ ਪਿੰਡ ਚੱਕ ਬਲੋਚਾ ਮਹਾਲਮ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਰੁਕਣ ਦਾ ਨਾਮ ਨਹੀ ਲੈ ਰਿਹਾ ਅਤੇ ਨਸ਼ਿਆਂ ਨੂੰ ਲੈ ਕੇ ਇਹ ਹਮੇਸ਼ਾ ਹੀ ਸੂਰਖੀਆਂ ਵਿਚ ਰਿਹਾ ਹੈ। ਅੱਜ ਇਕ ਵਾਰ ਫਿਰ ਪੁਲਿਸ ਅਤੇ ਐਕਸਾਈਜ ਵਿਭਾਗ ਨੇ ਡੀ. ਐੱਸ. ਪੀ. ਅਮਰਜੀਤ ਸਿੰਘ ਸਿੱਧੂ ਅਤੇ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਮਹਾਲਮ ਅਤੇ ਢਾਣੀ ਪ੍ਰੇਮ ਸਿੰਘ ਵਿਖੇ ਸਾਂਝੀ ਛਾਪੇਮਾਰੀ ਕਰਦਿਆਂ ਵੱਡੀ ਮਾਤਰਾ ‘ਚ ਨਾਜਾਇਜ਼ ਸ਼ਰਾਬ, ਲਾਹਨ ਅਤੇ ਸ਼ਰਾਬ ਨੂੰ ਤਿਆਰ ਕਰਨ ਵਾਲਾ ਸਮਾਨ ਬਰਾਮਦ ਹੋਇਆ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ ਇਕ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਬਾਕੀ ਦੇ ਦੋਸ਼ੀ ਭੱਜਣ ‘ਚ ਕਾਮਯਾਬ ਹੋ ਗਏ। (Mulled Wine)

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਜ਼ਮੀਨ ਰਿਕਾਰਡ ਸਬੰਧੀ ਨਵੀਂ ਯੋਜਨਾ, ਜਾਣੋ ਕੀ ਹੈ ਯੋਜਨਾ

ਇਸ ਮੌਕੇ ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਡੀ.ਟੀ.ਸੀ. ਬੀ.ਕੇ.ਬਿਰਦੀ, ਈ.ਟੀ.ਸੀ. ਆਰ.ਕੇ. ਆਹੂਜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਵਿਭਾਗ ਨਾਲ ਮਿਲ ਕੇ ਪਿੰਡ ਮਹਾਲਮ ਅਤੇ ਢਾਣੀ ਪ੍ਰੇਮ ਸਿੰਘ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਛਾਪੇਮਾਰੀ ਦੌਰਾਨ ਘਰਾਂ ਅਤੇ ਹੋਰ ਥਾਵਾਂ ‘ਤੇ ਸ਼ਰਾਬ ਤਿਆਰ ਕਰਨ ਲਈ ਬਣਾਈਆਂ ਡਿੱਗੀਆਂ ਵਿੱਚੋਂ 2500 ਲੀਟਰ ਨਾਜਾਇਜ਼ ਸ਼ਰਾਬ ਅਤੇ 35 ਹਜ਼ਾਰ ਲੀਟਰ ਲਾਹਨ ਬਰਾਮਦ ਕੀਤੀ ਗਈ ਅਤੇ ਸ਼ਰਾਬ ਨੂੰ ਤਿਆਰ ਕਰਨ ਵਾਲਾ ਸਮਾਨ ਵੀ ਬਰਾਮਦ ਕਰਦਿਆਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। (Mulled Wine)

ਐਕਸਾਇਜ ਇੰਨਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ । ਇਥੇ ਇਹ ਵੀ ਵਰਨਯੋਗ ਹੈ ਕਿ ਇਸ ਪਿੰਡ ਤੋਂ ਕੁਝ ਹੀ ਕਿਲੋਮੀਟਰ ਦੂਰ ਪਿੰਡ ਚੱਕ ਵੈਰੋ ਕਾ ਵਿਖੇ ਨਵਾਂ ਪੁਲਿਸ ਥਾਣਾ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਲਈ ਇਸ ਬਦਾਨਮ ਇਲਾਕੇ ਵਿਚ ਠੱਲ੍ਹ ਪਾਈ ਜਾ ਸਕੇ।

LEAVE A REPLY

Please enter your comment!
Please enter your name here