ਸਾਡੇ ਨਾਲ ਸ਼ਾਮਲ

Follow us

13.2 C
Chandigarh
Tuesday, January 20, 2026
More
    Home Breaking News Malot News: ਭ...

    Malot News: ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

    Malot News
    Malot News: ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

    ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਭ ਦਾ ਸਵਾਗਤ | Malot News

    (ਮਨੋਜ) ਮਲੋਟ। Malot News: ਮਲੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਭਾਗਸਰ ਪਿੰਡ ਦੇ ਸਰਪੰਚ ਅਤੇ 350 ਹੋਰ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋਏ। ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਨਮਾਨ ਤੇ ਸਵਾਗਤ ਕੀਤਾ ਗਿਆ ।

    ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਮਲੋਟ ਹਲਕੇ ਦੇ ਪਿੰਡ ਭਾਗਸਰ ਵਿਖੇ ਸਾਬਕਾ ਸਰਪੰਚ ਪਰਮਜੀਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। Malot News

    Malot News

    ਇਹ ਵੀ ਪੜ੍ਹੋ: Sunam News: ਮੰਤਰੀ ਅਮਨ ਅਰੋੜਾ ਨੇ ਦਿੱਤਾ ਸੁਨਾਮ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ

    ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਚੰਗਾ ਕੰਮ ਕਰ ਰਹੀ ਹੈ। ਆਮ ਆਦਮੀ ਦੇ ਕਲੀਨਿਕ ਖੁੱਲ੍ਹ ਰਹੇ ਹਨ। ਹਰ ਕਿਸੇ ਨੂੰ 300 ਯੂਨਿਟ ਬਿਜਲੀ ਮੁਫਤ ਮਿਲ ਰਹੀ ਹੈ। ‘ਆਪ’ ਸਰਕਾਰ ਨੌਜਵਾਨਾਂ ਨੂੰ ਲਗਾਤਾਰ ਰੁਜ਼ਗਾਰ ਦੇ ਰਹੀ ਹੈ ਅਤੇ ਔਰਤਾਂ ਦੇ ਅਧਿਕਾਰਾਂ ਦੀ ਗੱਲ ਕਰ ਰਹੀ ਹੈ। ਉਹਨਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਗਰੀਬਾਂ ਨੂੰ ਉੱਪਰ ਚੁੱਕਣ ਲਈ ਅਣਥੱਕ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਹਰ ਘਰ ਵਿੱਚ ਪੱਕੀ ਛੱਤ ਹੋਵੇ। ਮੰਤਰੀ ਨੇ ਕਿਹਾ ਕਿ ਮੈਂ ਤੁਹਾਡੀ ਹਰ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਤੁਹਾਡੀ ਆਵਾਜ਼ ਪਹੁੰਚਾਵਾਂਗੀ।

    LEAVE A REPLY

    Please enter your comment!
    Please enter your name here