Without Ticket: ਰੇਲਗੱਡੀਆਂ ’ਚ 35,277 ਯਾਤਰੀ ਬਿਨ੍ਹਾਂ ਟਿਕਟ ਤੋਂ ਫੜ੍ਹੇ, ਜੁਰਮਾਨੇ ਵਜੋਂ 3.32 ਕਰੋੜ ਰੁਪਏ ਵਸੂਲੇ

Without Ticket
ਰੇਲਵੇ ‘ਚ ਟਿਕਟ ਚੈਕਿੰਗ ਕਰਦੇ ਸਮੇਂ ਚੈਕਿੰਗ ਟੀਮ।

ਰੇਲਵੇ ਨੂੰ ਜੁਲਾਈ ਮਹੀਨੇ ’ਚ ਟਿਕਟ ਚੈਂਕਿੰਗ ਰਾਹੀਂ 03.32 ਕਰੋੜ ਦੀ ਆਮਦਨੀ | Without Ticket

(ਸਤਪਾਲ ਥਿੰਦ) ਫਿਰੋਜ਼ਪੁਰ। ਫ਼ਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਚੈਕਿੰਗ ਟੀਮ ਦੁਆਰਾ ਰੇਲਗੱਡੀਆਂ ਵਿੱਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਅਸਲ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਿਨ੍ਹਾਂ ਟਿਕਟ ਅਤੇ ਅਨਿਯਮਿਤ ਯਾਤਰਾ ਨੂੰ ਰੋਕਿਆ ਜਾ ਸਕੇ। (Without Ticket)

ਇਹ ਵੀ ਪੜ੍ਹੋ: Paris Olympics 2024 Update: ਮਨੂ ਭਾਕਰ ਇਤਿਹਾਸਕ ਹੈਟ੍ਰਿਕ ਤੋਂ ਖੁੰਝੀ

ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਜੁਲਾਈ, 2024 ਦੌਰਾਨ ਰੇਲਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਦੌਰਾਨ ਕੁੱਲ 35,277 ਯਾਤਰੀ ਬਿਨ੍ਹਾਂ ਟਿਕਟ ਜਾਂ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 03.32 ਕਰੋੜ ਰੁਪਏ ਦੀ ਆਮਦਨ ਵਸੂਲੀ ਗਈ। ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਤੌਰ ’ਤੇ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਨਤੀਜੇ ਵਜੋਂ ਜੁਲਾਈ ਮਹੀਨੇ ’ਚ 410 ਯਾਤਰੀਆਂ ਤੋਂ ਸਟੇਸ਼ਨ ਕੰਪਲੈਕਸ ’ਚ ਕੂੜਾ ਸੁੱਟਣ ’ਤੇ 77 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ ਯਾਤਰੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ’ਤੇ ਸਫ਼ਾਈ ਮੁਹਿੰਮ ਵੀ ਚਲਾਈ ਜਾਂਦੀ ਹੈ। Without Ticket

ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਵਿੱਚ ਸੁਧਾਰ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯਾਤਰੀ ਬਿਨਾਂ ਟਿਕਟ ਯਾਤਰਾ ਨਾ ਕਰੇ, ਭਾਵ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਜ਼ੀਰੋ ਟਿਕਟ ਰਹਿਤ ਯਾਤਰਾ ਦਾ ਟੀਚਾ ਮਿਥਿਆ ਗਿਆ ਹੈ।