15 ਮਈ ਨੂੰ ਹੋਇਆ ਸੀ ਦੁਬਈ ‘ਚ ਲਾਪਤਾ 21 ਮਈ ਨੂੰ ਮਿਲੀ ਰੇਤ ਦੇ ਟਿੱਬਿਆਂ ਤੋਂ ਲਾਸ਼
ਅੰਮ੍ਰਿਤਸਰ, ਰਾਜਨ ਮਾਨ
ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਮ੍ਰਿਤਕ ਸੁਰਜੀਤ ਕੁਮਾਰ ਅਜੇ ਫਰਵਰੀ ਮਹੀਨੇ ‘ਚ ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ ਕਿ ਅਚਾਨਕ ਬੀਤੀ 15 ਮਈ ਨੂੰ ਉਹ ਭੇਦਭਰੇ ਹਲਾਤਾਂ ‘ਚ ਉਹ ਲਾਪਤਾ ਹੋ ਗਿਆ ਤੇ 21 ਮਈ ਨੂੰ ਰੇਤ ਦੇ ਟਿੱਬਿਆਂ ਤੋਂ ਉਸ ਦੀ ਲਾਸ਼ ਬਹੁਤ ਹੀ ਬੁਰੀ ਹਾਲਤ ‘ਚ ਮਿਲੀ ਸੀ ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੁਰਜੀਤ ਕੁਮਾਰ ਦੇ ਨਾਲ ਕੰਮ ਕਰਦੇ ਉਸ ਦੇ ਸਾਥੀਆਂ ਤੋਂ ਉਸ ਦੀ ਮੌਤ ਦੇ ਮਿਲੇ ਸੁਨੇਹੇ ਤੋਂ ਆਪਣੇ ‘ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰਕੇ ਸੁਰਜੀਤ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਪੀਲ ਕੀਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਇਸ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਆਏ ਮ੍ਰਿਤਕ ਦੇ ਦੋਸਤ ਹੁਸਨ ਲਾਲ ਤੋਂ ਇਲਾਵਾ ਭਤੀਜੇ ਆਕਾਸ਼ਦੀਪ, ਸਾਲਾ ਵਿਜੈ ਕੁਮਾਰ, ਭਰਾ ਰਵਿੰਦਰ ਸਿੰਘ ਤੇ ਦੇਵਰਾਜ, ਪਰਿਵਾਰਕ ਮੈਂਬਰਾਂ ਨੇ ਸ੍ਰ. ਓਬਰਾਏ ਦਾ ਧੰਨਵਾਦ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।