ਪੰਜਾਬ ਪੁਲਿਸ ਵੱਲੋਂ ਗੁਜਰਾਤ ਤੋਂ ਪੰਜਾਬ ਲਿਆਂਦੀ ਜਾ ਰਹੀ 38 ਕਿੱਲੋ ਹੈਰੋਇਨ ਬਰਾਮਦ, ਦੋ ਵਿਅਕਤੀ ਗ੍ਰਿਫ਼ਤਾਰ

police, Heroin

ਟਰੱਕ ਦੇ ਟੂਲ ਬਾਕਸ ’ਚ ਲੁਕੋ ਕੇ ਰੱਖੇ ਗਏ ਸਨ ਹੈਰੋਇਨ ਦੇ ਪੈਕੇਟ : ਡੀਜੀਪੀ ਪੰਜਾਬ ਗੌਰਵ ਯਾਦਵ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੂੰ ਅੱਜ ਉਦੋਂ ਇੱਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਐਸ.ਬੀ.ਐਸ.ਨਗਰ ਪੁਲਿਸ ਨੇ ਗੁਜਰਾਤ ਤੋਂ ਆ ਰਹੇ ਇੱਕ ਟਰੱਕ ਦੇ ਟੂਲ ਬਾਕਸ ਵਿੱਚ ਲੁਕਾ ਕੇ ਰੱਖੀ ਹੋਈ 38 ਕਿਲੋ ਹੈਰੋਇਨ (Heroin) ਬਰਾਮਦ ਕੀਤੀ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਬਲਾਚੌਰ, ਐਸ.ਬੀ.ਐਸ.ਨਗਰ ਦੇ ਰਹਿਣ ਵਾਲੇ ਟਰੱਕ ਡਰਾਈਵਰ ਕੁਲਵਿੰਦਰ ਰਾਮ ਉਰਫ ਕਿੰਦਾ ਅਤੇ ਉਸ ਦੇ ਸਾਥੀ ਬਿੱਟੂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਤੋਂ ਇਲਾਵਾ ਦੋ ਨਸਾ ਤਸਕਰਾਂ ਰਾਜੇਸ ਕੁਮਾਰ ਉਰਫ ਸੋਨੂੰ ਖੱਤਰੀ ਵਾਸੀ ਰਾਕਰਾਂ ਢਾਹਾਂ ਅਤੇ ਸੋਮ ਨਾਥ ਉਰਫ ਬਿੱਕੋ ਵਾਸੀ ਕਾਰਾਵਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਰਜਿਸਟ੍ਰੇਸਨ ਨੰਬਰ ਪੀਬੀ04ਵੀ6366 ਵਾਲੇ ਟਰੱਕ ਨੂੰ ਵੀ ਜ਼ਬਤ ਕਰ ਲਿਆ ਹੈ। (Heroin)

ਪੁਲਿਸ ਨੂੰ ਮਿਲੀ ਸੀ ਗੁਪਤ ਸੂਚਨਾ 

ਆਈ.ਜੀ.ਪੀ ਲੁਧਿਆਣਾ ਰੇਂਜ ਸੁਰਿੰਦਰ ਪਾਲ ਸਿੰਘ ਪਰਮਾਰ, ਜਿਨਾਂ ਨਾਲ ਐਸ.ਬੀ.ਐਸ.ਨਗਰ ਦੇ ਐਸ.ਐਸ.ਪੀ. ਭਾਗੀਰਥ ਮੀਨਾ ਵੀ ਮੌਜੂਦ ਸਨ, ਨੇ ਐਸ.ਬੀ.ਐਸ.ਨਗਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜੇਸ ਕੁਮਾਰ ਨਾਮ ਦਾ ਨਸਾ ਤਸਕਰ ਆਪਣੇ ਸਾਥੀਆਂ ਸੋਮ ਨਾਥ ਬਿੱਕੋ, ਕੁਲਵਿੰਦਰ ਕਿੰਦਾ ਅਤੇ ਬਿੱਟੂ ਨਾਲ ਮਿਲ ਕੇ ਟਰੱਕ ਰਾਹੀਂ ਦੂਜੇ ਰਾਜਾਂ ਤੋਂ ਨਸ਼ਾ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਵੱਡੀ ਮਾਤਰਾ ‘ਚ ਹੈਰੋਇਨ ਸਪਲਾਈ ਕਰਨ ਦੇ ਧੰਦੇ ਵਿੱਚ ਸ਼ਾਮਲ ਹੈ।

ਨਾਕਾਬੰਦੀ ਦੌਰਾਨ ਭੱਜਣ ਦੀ ਕੋਸ਼ਿਸ ’ਚ ਸਨ ਮੁਲਜ਼ਮ

ਇਸ ਸਬੰਧੀ ਸੂਚਨਾ ਮਿਲਣ ‘ਤੇ ਪੁਲਿਸ ਵੱਲੋਂ ਤੁਰੰਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐੱਨ.ਡੀ.ਪੀ.ਐੱਸ.ਐਕਟ ਦੀਆਂ ਧਾਰਾਵਾਂ 21/25/28-61-85 ਤਹਿਤ ਐਫ.ਆਈ.ਆਰ. ਨੰ 138 ਮਿਤੀ 27-08-2022 ਦਰਜ ਕਰਕੇ ਐਸ.ਬੀ.ਐਸ.ਨਗਰ ਵਿੱਚ ਮਹਾਲੋਂ ਬਾਈਪਾਸ ਵਿਖੇ ਸ੍ਰੀ ਰਣਜੀਤ ਸਿੰਘ ਪੀ.ਪੀ.ਐਸ ਅਤੇ ਐਸ.ਆਈ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।
ਨਾਕਾਬੰਦੀ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੱਕ ਚਾਲਕ ਕੁਲਵਿੰਦਰ ਕਿੰਦਾ ਨੇ ਭੱਜਣ ਦੀ ਕੋਸ਼ਿਸ ਕੀਤੀ ਪਰ ਪੁਲਿਸ ਪਾਰਟੀ ਨੇ ਉਸ ਨੂੰ ਅਤੇ ਬਿੱਟੂ ਨੂੰ ਕਾਬੂ ਕਰਕੇ ਉਨਾਂ ਪਾਸੋਂ ਤਰਪਾਲ ਵਿੱਚ ਲਪੇਟ ਕੇ ਇੱਕ ਟੂਲ ਬਾਕਸ ਵਿੱਚ ਲੁਕਾ ਕੇ ਰੱਖੇ 38 ਕਿਲੋ ਹੈਰੋਇਨ ਦੇ ਪੈਕਟ ਬਰਾਮਦ ਕੀਤੇ।

ਐਸਐਸਪੀ ਭਾਗੀਰਥ ਮੀਨਾ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਟਰੱਕ ਡਰਾਈਵਰ ਕੁਲਵਿੰਦਰ ਕਿੰਦਾ ਨੇ ਦੱਸਿਆ ਕਿ ਉਸ ਨੂੰ ਟੈਲੀਗ੍ਰਾਮ ਐਪ ਰਾਹੀਂ ਰਾਜੇਸ ਕੁਮਾਰ ਦਾ ਫੋਨ ਆਇਆ ਸੀ, ਜਿਸ ਨੇ ਉਸ ਨੂੰ ਗੁਜਰਾਤ ਦੇ ਭੁਜ ਵਿੱਚ ਦੱਸੀ ਗਈ ਥਾਂ ਤੋਂ ਹੈਰੋਇਨ ਫੜ ਕੇ ਪੰਜਾਬ ਲਿਆਉਣ ਲਈ ਕਿਹਾ ਸੀ। ਦੋਸ਼ੀ ਨੇ ਅੱਗੇ ਦੱਸਿਆ ਕਿ ਜਦੋਂ ਉਹ ਉਕਤ ਸਥਾਨ ‘ਤੇ ਪਹੁੰਚਿਆ ਤਾਂ ਕੋਈ ਅਣਪਛਾਤਾ ਵਿਅਕਤੀ ਆਇਆ ਜੋ ਉਸ ਦੇ ਟਰੱਕ ‘ਚ ਨਸ਼ੀਲਾ ਪਦਾਰਥ ਰੱਖ ਕੇ ਚਲਾ ਗਿਆ।

ਉਨਾਂ ਦੱਸਿਆ ਕਿ ਕੁਲਵਿੰਦਰ ਕਿੰਦਾ ਨੇ ਇਹ ਵੀ ਖੁਲਾਸਾ ਕੀਤਾ ਕਿ ਪਹਿਲਾਂ ਰਾਜੇ ਕੁਮਾਰ ਦੇ ਕਹਿਣ ‘ਤੇ ਉਹ ਜਨਵਰੀ ਮਹੀਨੇ ਸ੍ਰੀਨਗਰ ਉੜੀ ਤੋਂ 10 ਕਿੱਲੋ ਅਤੇ ਫਿਰ 20 ਕਿਲੋ ਹੈਰੋਇਨ ਦੀਆਂ ਦੋ ਖੇਪਾਂ ਅਤੇ ਇਸ ਸਾਲ ਦਿੱਲੀ ਤੋਂ 1 ਕਿਲੋ ਹੈਰੋਇਨ ਲੈ ਕੇ ਆਇਆ ਸੀ।
ਐਸਐਸਪੀ ਨੇ ਦੱਸਿਆ ਕਿ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਰਾਜੇਸ਼ ਕੁਮਾਰ ਅਤੇ ਸੋਮ ਨਾਥ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨਾਂ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ। (Heroin)

  •  ਡੀਜੀਪੀ ਗੌਰਵ ਯਾਦਵ ਨੇ ਪੰਜਾਬ ਨੂੰ ਨਸਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਇਆ

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਉਨਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸਾਮਲ ਪਾਇਆ ਗਿਆ ਤਾਂ ਉਸ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। (Heroin)

ਦੱਸਣਯੋਗ ਹੈ ਕਿ ਮੁਲਜ਼ਮ ਰਾਜੇਸ ਕੁਮਾਰ ਉਰਫ ਸੋਨੂੰ ਖੱਤਰੀ ਇੱਕ ਪੇਸੇਵਰ ਅਪਰਾਧੀ ਹੈ ਅਤੇ ਕਤਲ, ਸੱਟਾਂ ਮਾਰਨ, ਗੈਰ-ਕਾਨੂੰਨੀ ਗਤੀਵਿਧੀਆਂ, ਜਾਅਲਸਾਜੀ, ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਸਮੇਤ ਘਿਨਾਉਣੇ ਅਪਰਾਧਾਂ ਦੇ 19 ਤੋਂ ਵੱਧ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਜਦਕਿ ਕੁਲਵਿੰਦਰ ਕਿੰਦਾ ਨੂੰ 3.45 ਕੁਇੰਟਲ ਭੁੱਕੀ ਦੀ ਬਰਾਮਦਗੀ ਸਬੰਧੀ ਨੂਰਮਹਿਲ ਪੁਲਿਸ ਸਟੇਸਨ ਵਿਖੇ ਦਰਜ ਕੀਤੇ ਗਏ ਐਨ.ਡੀ.ਪੀ.ਐਸ. ਕੇਸ ਵਿੱਚ ਦੋਸੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ