ਹਲਕਾ ਵਿਧਾਇਕ ਨੇ ਕੀਤਾ ਦੁੱਖ ਦਾ ਪ੍ਰਗਟਾਵਾ
- ਮਿ੍ਰਤਕ ਬੱਚਿਆਂ ਦੇ ਪਰਿਵਾਰਾਂ ਨੂੰ ਮਿਲੇ ਇੱਕ-ਇੱਕ ਕਰੋੜ ਰੁਪਏ ਮੁਆਵਜ਼ਾ : ਨੀਨਾ ਮਿੱਤਲ
(ਜਤਿੰਦਰ ਲੱਕੀ) ਰਾਜਪੁਰਾ। ਇੱਕ ਤੋਂ ਬਾਅਦ ਇੱਕ ਬੱਚੇ ਦੀ ਮੌਤ ’ਤੇ ਕੁਝ ਬੱਚੇ ਸਥਾਨਕ ਹਸਪਤਾਲ ਵਿੱਚ ਜੇਰੇ ਇਲਾਜ ਚੱਲ ਰਹੇ ਹਨ। ਮਾਮਲਾ ਹੈ ਰਾਜਪੁਰਾ ਦੀ ਮਿਰਚ ਮੰਡੀ ਵਿੱਚ ਗੰਦਾ ਪਾਣੀ ਪੀਣ ਨਾਲ ਬੱਚਿਆਂ ਦੀ ਮੌਤ ਦਾ। ਪ੍ਰਾਪਤ ਜਾਣਕਾਰੀ ਅਨੁਸਾਰ ਦੀਵਾਲੀ ਦੇ ਦਿਨ ਖ਼ੁਸ਼ੀਆਂ ਦਾ ਮਾਹੌਲ ਮਾਤਮ ਵਿਚ ਬਦਲ ਗਿਆ। ਅੱਜ ਜਦੋਂ ਇੱਕੋ ਬਸਤੀ ਦੇ ਚਾਰ ਬੱਚਿਆਂ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਮੌਤ ਹੋ ਗਈ ਜਿਸ ਨਾਲ ਪੂਰੇ ਸ਼ਹਿਰ ਵਿਚ ਦੁੱਖ ਦੀ ਲਹਿਰ ਹੈ। ਜਦੋਂ ਹਲਕਾ ਵਿਧਾਇਕ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਵੀ ਆਪਣੀ ਪੂਰੀ ਟੀਮ ਸਮੇਤ ਮਿਰਚ ਮੰਡੀ ਪੁੱਜੇ ਅਤੇ ਮਿ੍ਰਤਕ ਬੱਚਿਆਂ ਦੇ ਮਾਂ ਪਿਓ ਨੂੰ ਮਿਲ ਕੇ ਉਨ੍ਹਾਂ ਵੱਲੋਂ ਦਿਲਾਸਾ ਦਿੱਤਾ ਗਿਆ। ਇਸ ਦੁਖਦ ਘਟਨਾ ਦਾ ਦਿਲ ਤੋਂ ਦੁੱਖ ਜਤਾਇਆ ਤੇ ਡਾਕਟਰਾਂ ਦੀ ਟੀਮ ਬੁਲਾ ਕੇ ਇੱਥੇ ਦੇ ਲੋਕਾਂ ਦੀ ਜਾਂਚ ਕਰਵਾਈ ਤੇ ਪਾਣੀ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ ਤਾਂ ਕਿ ਬੀਮਾਰੀ ਦੀ ਅਸਲੀ ਜੜ੍ਹ ਦਾ ਪਤਾ ਲੱਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕੀ ਇਹ ਕਾਲੋਨੀ ਨਾਜਾਇਜ਼ ਸੀ ਤੇ ਪਿਛਲੇ ਦਿਨੀਂ ਹੀ ਇਨ੍ਹਾਂ ਨੂੰ ਮਾਲਕਾਨਾ ਹੱਕ ਦਿੱਤੇ ਗਏ ਹਨ। ਇਸ ਤੋਂ ਬਾਅਦ ਇਨ੍ਹਾਂ ਦੇ ਪਾਣੀ ਤੇ ਸੀਵਰੇਜ ਵਾਸਤੇ ਟੈਂਡਰ ਲਗਾਏ ਗਏ ਨੇ ਪਰ ਇਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਹਾਦਸਾ ਵਾਪਰ ਗਿਆ। ਪਰ ਹੁਣ ਕੋਈ ਹਾਦਸਾ ਨਾ ਹੋਵੇ ਇਸ ਲਈ ਪਾਣੀ ਦੀ ਸਪਲਾਈ ਰੋਕ ਕੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ ਤੇ ਜ਼ਰੂਰਤ ਦਾ ਪਾਣੀ ਟੈਂਕਰਾਂ ਰਾਹੀਂ ਇਨ੍ਹਾਂ ਨੂੰ ਭੇਜਾਇਆ ਜਾ ਰਿਹਾ ਹੈ ਤਾਂ ਕਿ ਪਾਣੀ ਦੀ ਕਮੀ ਇਨ੍ਹਾਂ ਨੂੰ ਮਹਿਸੂਸ ਨਾ ਹੋਵੇ।
ਪਾਣੀ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ
ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਨੀਨਾ ਮਿੱਤਲ ਵੀ ਨੂੰ ਜਦ ਇਸ ਮੰਦਭਾਗੇ ਹਾਦਸੇ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਵੀ ਆਪਣੀਆਂ ਟੀਮ ਸਮੇਤ ਮਿ੍ਰਤਕ ਬੱਚਿਆਂ ਦੇ ਪਰਿਵਾਰਾਂ ਨੂੰ ਮਿਲਣ ਵਾਸਤੇ ਮੰਡੀ ਪਹੁੰਚ ਕੇ ਕਾਲੋਨੀ ਦਾ ਜਾਇਜਾ ਲਿਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੌਜੂਦਾ ਸਰਕਾਰ ਤੇ ਤਿੱਖੇ ਪਰਹਾਰ ਕੀਤੇ ਤੇ ਮਿ੍ਰਤਕ ਬੱਚਿਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦੀ ਮੰਗ ਕਰਦਿਆਂ ਮਿਊਂਸਪਲ ਪ੍ਰਧਾਨਾਂ ਤੇ ਪਾਰਸ਼ਦ ਦੇ ਅਸਤੀਫੇ ਦੀ ਮੰਗ ਕੀਤੀ।
ਹਲਕਾ ਰਾਜਪੁਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਚਰਨ ਸਿੰਘ ਬਰਾੜ ਨੇ ਵੀ ਇਸ ਮੰਦਭਾਗੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਹੋਇਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਤਾਂ ਕਿ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹੀ ਜਾ ਸਕੇ। ਬੱਚਿਆਂ ਦੀ ਮੌਤ ਚਾਹੇ ਪਾਣੀ ਪੀਣ ਨਾਲ ਹੋਈ ਹੋਵੇ ਜਾਂ ਕਾਰਨ ਕੁਝ ਵੀ ਹੋਣ ਪਰ ਇਹ ਮੰਦਭਾਗੇ ਸਮੇਂ ਦੀ ਗੱਲ ਹੈ ਪਰ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਨੀਨਾ ਮਿੱਤਲ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਹਲਕਾ ਰਾਜਪੁਰਾ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਆਪਣੀ ਟੀਮ ਸਮੇਤ ਮਿਰਚ ਮੰਡੀ ਪੁੱਜੇ ਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਹੋਇਆਂ ਇਕ ਇਨਸਾਨੀਅਤ ਦਾ ਫ਼ਰਜ਼ ਨਿਭਾਇਆ ਅਤੇ ਨਾਲ-ਨਾਲ ਉੱਥੇ ਪੁੱਜ ਕੇ ਆਪਣੀ ਮੌਜੂਦਗੀ ਦਾ ਅਹਿਸਾਸ ਕਰਾਇਆ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਆਪਣੀ ਮੌਜੂਦਗੀ ਕਾਇਮ ਰਹੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ