ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਭਿਆਨਕ ਸੜਕ ਹਾਦ...

    ਭਿਆਨਕ ਸੜਕ ਹਾਦਸੇ ’ਚ ਔਰਤ ਸਮੇਤ 4 ਮੌਤਾਂ

    Road Accident

    (ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਚਾਰ ਜਣਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ‘ਤੇ ਜਾਡਲਾ ਨੇੜੇ ਪਿੰਡ ਨਈਮਜਾਰਾ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ‘ਚ ਔਰਤ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। (Road Accident)

    ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਸਵਾਰ ਲੋਕ ਅੰਮ੍ਰਿਤਸਰ ਤੋਂ ਵਾਪਸ ਘਰ ਨੂੰ ਜਾ ਰਹੇ ਸਨ। ਇਸ ਦੌਰਾਨ ਉਨਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਮੋਟਰਸਰਾਈਕਲ ਨਾਲ ਸਿੱਧੀ ਜਾ ਟਕਰਾਈ। । ਕਾਰ ਨੂੰ ਸੈਕਟਰ 38 ਸੀ ਚੰਡੀਗੜ੍ਹ ਦਾ ਰਹਿਣ ਵਾਲਾ ਰਵਿੰਦਰ ਪਾਲ ਸਿੰਘ ਚਲਾ ਰਿਹਾ ਸੀ। ਕਾਰ ਵਿੱਚ ਸਵਾਰ ਰਵਿੰਦਰਪਾਲ ਸਿੰਘ ਅਤੇ ਉਸ ਦੀ ਮਾਤਾ ਹਰਮਿੰਦਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਵੀ ਮੌਤ ਹੋ ਗਈ ਜਦੋਂਕਿ ਬਾਕੀ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਰਵਿੰਦਰ ਪਾਲ ਸਿੰਘ ਦੀ ਪਤਨੀ ਇੰਦਰਪ੍ਰੀਤ ਕੌਰ ਗੰਭੀਰ ਜ਼ਖਮੀ ਹੈ। ਫਿਲਹਾਲ ਪੁਲਿਸ ਜਾਂਚ ‘ਚ ਕਰਕੇ ਕੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

     

    LEAVE A REPLY

    Please enter your comment!
    Please enter your name here