ਭਲਕੇ 4 ਫਰਵਰੀ ਦੀ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ

Holiday Announcement

ਜਲੰਧਰ (ਏਜੰਸੀ)। ਸ੍ਰੀ ਗੁਰੂ ਰਵੀਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 4 ਫਰਵਰੀ 2023 ਨੂੰ ਜਲੰਧਰ ਜ਼ਿਲ੍ਹੇ ਵਿਚ ਛੁੱਟੀ (Holiday) ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਦਿਨ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੇ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ।

ਇਸ ਲਈ ਇਸ ਦਿਨ ਲੋਕਾਂ ਦੀਆ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ-ਗੈਰ ਸਰਕਾਰੀ ਸਕੂਲਾਂ, ਕਾਲਜਾਂ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ਵਿੱਚ ਮਿਤੀ 4 ਫਰਵਰੀ 2023 ਨੂੰ ਛੁੱਟੀ ਐਲਾਨੀ ਜਾਂਦੀ ਹੈ। (Holiday)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।