Faridkot News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 4 ਮੈਬਰ ਕਾਬੂ

Faridkot News
Faridkot News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 4 ਮੈਬਰ ਕਾਬੂ

ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ ਸਬੰਧੀ ਮੁਕੱਦਮੇ | Faridkot News

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਗਿਰੋਹਾਂ ਖਿਲਾਫ ਸਖਤੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸਦੇ ਤਹਿਤ ਲਗਾਤਾਰ ਲੁੱਟਾਂ-ਖੋਹਾਂ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜੇਲਾਂ ਅੰਦਰ ਸੁੱਟਿਆਂ ਜਾ ਰਿਹਾ ਹੈ। ਇਸੇ ਦਾ ਦੀ ਨਤੀਜਾ ਹੈ ਕਿ ਪਿਛਲੇ ਕਰੀਬ 08 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਸਖਤ ਕਾਰਵਾਈ ਕਰਦੇ ਹੋਏ 36 ਮੁਕੱਦਮੇ ਦਰਜ ਕਰਕੇ 177 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।

ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਨਸ਼ਾ ਵੇਚਣ ਅਤੇ ਲੁੱਟਾ-ਖੋਹਾੰ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਵਿੱਚ ਸ਼ਾਮਲ 04 ਮੈਂਬਰਾਂ ਨੂੰ ਤੇਜ਼ਤਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ: Rajasthan News: ਵਿਸ਼ਵ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਰਾਸਤ ਸੰਭਾਲ ਵਿੱਚ ਇੱਕ ਨਵਾਂ ਅਧਿਆਇ

ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫਸਰ ਥਾਣਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਇਕਬਾਲ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਮੋਗਾ ਰੋਡ ਕੋਟਕਪੂਰਾ ਕੋਲ ਮੌਜੂਦ ਸੀ ਤਾ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਦੇ ਮੈਂਬਰ ਨਸ਼ੇ ਵੇਚਣ ਤੇ ਕਰਨ ਤੇ ਆਦੀ ਹਨ ਜੋ ਨਸ਼ੇ ਦੀ ਤੋੜ ਵਿੱਚ ਰਾਹਗੀਰਾਂ ਕੋਲੋਂ ਲੁੱਟਾ-ਖੋਹਾਂ ਵੀ ਕਰਦੇ ਹਨ ਜੋ ਨਵੀਂ ਦਾਣਾ ਮੰਡੀ ਕੋਟਕਪੂਰਾ ਵਿੱਚ ਵਿਰਾਨ ਪਈ ਜਗਾ ਵਿੱਚ ਲੁਕ ਛਿਪ ਕੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਜਿਨ੍ਹਾਂ ਮਾਰੂ ਹਥਿਆਰ ਵੀ ਮੌਜੂਦ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮਕੱਦਮਾ ਨੰਬਰ 78 ਅ/ਧ 112(2) ਬੀ.ਐਨ.ਐਸ ਥਾਣਾ ਸਿਟੀ ਕੋਟਕਪੂਰਾ ਦਰਜ ਰਜਿਸਟਰ ਕੀਤਾ ਗਿਆ ਅਤੇ ਰੇਡ ਕਰਕੇ ਇਸ ਗਿਰੋਹ ਵਿੱਚ ਸ਼ਾਮਿਲ 04 ਮੈਬਰਾਂ ਨੂੰ 01 ਕ੍ਰਿਪਾਨ, 01 ਖੰਡਾ ਅਤੇ 01 ਲੋਹੇ ਦੀ ਪਾਈਪ ਸਮੇਤ ਕਾਬੂ ਕੀਤਾ ਗਿਆ ਹੈ। Faridkot News

ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਣ ਵਿੱਕੀ ਉਰਫ ਬੰਬ ਪੁੱਤਰ ਜੌਹਨ ਮਸੀਹ ਵਾਸੀ ਇੰਦਰਾ ਕਲੋਨੀ ਜਲਾਲੇਆਣਾ ਰੋਡ ਕੋਟਕਪੂਰਾ, ਸੁਖਵਿੰਦਰ ਸਿੰਘ ਉਰਫ ਬੰਟੀ ਪੁੱਤਰ ਜਸਵਿੰਦਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਚੌਕ ਬੱਬੂ ਕਬਾੜੀਏ ਵਾਲੀ ਗਲੀ ਕੋਟਕਪੂਰਾ, ਰਾਜੂ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੈਤੋ ਚੁੰਗੀ ਬੱਬੂ ਕਬਾੜੀਏ ਵਾਲੀ ਗਲੀ ਕੋਟਕਪੂਰਾ ਅਤੇ ਹਰਪਾਲ ਸਿੰਘ ਉਰਫ ਭੱਲੀ ਪੁੱਤਰ ਸੁਖਦੇਵ ਸਿੰਘ ਵਾਸੀ ਦੁਆਰੇਆਣਾ ਰੋਡ ਮਹਾਰਾਜਾ ਰਣਜੀਤ ਸਿੰਘ ਨਗਰ ਕੋਟਕਪੂਰਾ ਵਜੋ ਹੋਈ ਹੈ। ਜਦੋਂ ਤਫਤੀਸ਼ ਦੌਰਾਨ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਤਹਿਤ ਕ੍ਰਿਮੀਨਲ ਕੇਸ ਦਰਜ ਰਜਿਸਟਰ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ।