ਸਾਡੇ ਨਾਲ ਸ਼ਾਮਲ

Follow us

15.8 C
Chandigarh
Saturday, February 7, 2026
More
    Home Breaking News Road Accident...

    Road Accident: ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

    Road Accident
    ਮਾਨਸਾ : ਸੜਕ ਹਾਦਸੇ ’ਚ ਨੁਕਸਾਨੀ ਗਈ ਕਾਰ : ਤਸਵੀਰ : ਸੱਚ ਕਹੂੰ ਨਿਊਜ਼

    ਸਰਸਾ ਦੇ ਰਹਿਣ ਵਾਲੇ ਸੀ ਚਾਰੋਂ ਜਣੇ

    Road Accident: (ਸੁਖਜੀਤ ਮਾਨ) ਮਾਨਸਾ। ਮਾਨਸਾ-ਸਰਸਾ ਰੋਡ ’ਤੇ ਪਿੰਡ ਸਰਦੂਲੇਵਾਲਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਤਿੰਨ ਮਹਿਲਾਵਾਂ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਕਾਰ ਸਵਾਰ ਪਰਿਵਾਰ ਚੰਡੀਗੜ੍ਹ ਤੋਂ ਵਿਆਹ ਸਮਾਗਮ ਤੋਂ ਦੇਰ ਰਾਤ ਸਰਸਾ ਵਾਪਸ ਪਰਤ ਰਿਹਾ ਸੀ। ਕਾਰ ਤੇ ਟਰੱਕ ਦੀ ਹੋਈ ਇਹ ਟੱਕਰ ਐਨੀਂ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਭੰਨਿਆ ਗਿਆ।

    ਇਹ ਵੀ ਪੜ੍ਹੋ: Gidderbaha Double Murder: ਖਾਲ ਬਣਾਉਣ ਨੂੰ ਲੈ ਕੇ ਵਿਵਾਦ ਦੌਰਾਨ ਦੋ ਧੜਿਆਂ ਵਿਚਕਾਰ ਹੋਈ ਖੂਨੀ ਝੜਪ, ਦੋ ਮੌਤਾਂ

    ਵੇਰਵਿਆਂ ਮੁਤਾਬਿਕ ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਮਾਨਸਾ-ਸਰਸਾ ਰੋਡ ’ਤੇ ਸਰਦੂਲੇਵਾਲਾ ਕੋਲ ਵਾਪਰਿਆ। ਹਾਦਸਾ ਵਾਪਰਨ ਤੇ ਆਸ ਪਾਸ ਦੇ ਲੋਕ ਤੇ ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪਹੁੰਚੀ। ਸਭ ਤੋਂ ਪਹਿਲਾਂ ਕਾਰ ਦੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ ਉਹ ਜਿਉਂਦਾ ਸੀ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਸ ਤੋਂ ਬਾਅਦ ਕਾਰ ’ਚੋਂ ਇੱਕ ਪੁਰਸ਼ ਤੇ ਤਿੰਨ ਮਹਿਲਾਵਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ। ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਥਾਣਾ ਸਰਦੂਲਗੜ੍ਹ ਦੇ ਐਸਐਚਓ ਗਣੇਸ਼ਵਰ ਕੁਮਾਰ ਨੇ ਦੱਸਿਆ ਕਿ ਚਾਰੋਂ ਮਿਰਤਕ ਸਰਸਾ ਦੇ ਰਹਿਣ ਵਾਲੇ ਸੀ, ਜਿੰਨ੍ਹਾਂ ਦੀ ਪਹਿਚਾਣ ਅਸ਼ੋਕ ਕੁਮਾਰ ਤੇ ਉਹਨਾਂ ਦੀ ਪਤਨੀ ਊਸ਼ਾ ਬਾਂਸਲ, ਅਸ਼ੋਕ ਕੁਮਾਰ ਦੀ ਸੱਸ ਰਾਧਾ ਦੇਵੀ ਤੇ ਭਰਜਾਈ ਰਿਤੂ ਬਾਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। Road Accident