ਹਰਿਆਣਾ ਦੇ ਕਰਨਾਲ ਵਿੱਚ 4 ਸ਼ੱਕੀ ਅੱਤਵਾਦੀ ਗ੍ਰਿਫਤਾਰ

Terrorists Arrested Sachkahoon

ਹਰਿਆਣਾ ਦੇ ਕਰਨਾਲ ਵਿੱਚ 4 ਸ਼ੱਕੀ ਅੱਤਵਾਦੀ ਗ੍ਰਿਫਤਾਰ

ਕਰਨਾਲ l ਹਰਿਆਣਾ ਦੇ ਕਰਨਾਲ ਜ਼ਿਲੇ ਦੀ ਪੁਲਸ ਨੇ ਵੀਰਵਾਰ ਸਵੇਰੇ ਨੈਸ਼ਨਲ ਹਾਈਵੇਅ ਤੋਂ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਹ ਇੱਕ ਇਨੋਵਾ ਕਾਰ ਵਿੱਚ ਹਾਈਵੇਅ ਤੋਂ ਲੰਘ ਰਹੇ ਸਨ। ਇੰਟੈਲੀਜੈਂਸ ਬਿਊਰੋ (ਆਈਬੀ) ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕਰਨਾਲ ਪੁਲਿਸ ਨੇ ਕਰਨਾਲ ਦੇ ਬਸਤਾਡਾ ਟੋਲ ਤੋਂ ਇੱਕ ਇਨੋਵਾ ਗੱਡੀ ਨੂੰ ਫੜਿਆ ਸੀ, ਜਿਸ ਵਿੱਚ 4 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਫਿਲਹਾਲ ਇਹ ਗੱਡੀ ਮਧੂਬਨ ਥਾਣੇ ਵਿੱਚ ਖੜ੍ਹੀ ਹੈ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕੋਲੋਂ ਅਸਲਾ ਬਰਾਮਦ ਹੋਇਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਲੋਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ