ਮਾਇਆਵਤੀ ਦੇ ਭਰਾ ‘ਤੇ ਟੈਕਸ ਵਿਭਾਗ ਦੀ ਵੱਡੀ ਕਾਰਵਾਈ
ਆਨੰਦ ਕੁਮਾਰ ਦੀ ਜਾਇਦਾਦ ‘ਚ 18000 ਫੀਸਦੀ ਦਾ ਵਾਧਾ
ਏਜੰਸੀ, ਲਖਨਊ
ਟੈਕਸ ਵਿਭਾਗ ਨੇ ਬੇਨਾਮੀ ਜਾਇਦਾਦ ਨੂੰ ਜ਼ਬਤ ਕੀਤੇ ਜਾਣ ਦੀ ਮੁਹਿੰਮ ‘ਚ ਨੋਇਡਾ ‘ਚ ਇੱਕ ਵੱਡੀ ਕਾਰਵਾਈ ਕਰਦਿਆਂ ਬਸਪਾ ਸੁਪਰੀਮੋ ਮਾਇਆਵਤੀ ਦੇ ਭਰਾ ਦੀ ਕਥਿੱਤ ਤੌਰ ‘ਤੇ 400 ਕਰੋੜ ਰੁਪਏ ਦੀ ਜਾਇਦਾਦ ਨੂੰ ਸੀਜ਼ ਕਰ ਦਿੱਤਾ। ਸੂਤਰਾਂ ਅਨੁਸਾਰ ਜ਼ਬਤ ਕੀਤੀ ਗਈ ਜਾਇਦਾਦਾਂ ਬਸਪਾ ਸੁਪਰੀਮੋ ਮਾਇਆਵਤੀ ਦੇ ਭਰਾ ਆਨੰਦ ਕੁਮਾਰ ਤੇ ਉਨ੍ਹਾਂ ਦੀ ਪਤਨੀ ਵਿਚਿੱਤਰ ਲਤਾ ਦੀ ਹੈ। ਆਨੰਦ ਕੁਮਾਰ ਨੂੰ ਹਾਲ ਹੀ ‘ਚ ਬਸਪਾ ਦਾ ਉਪ ਪ੍ਰਧਾਨ ਬਣਾਇਆ ਗਿਆ ਸੀ ਜ਼ਮੀਨ ਨੂੰ ਜ਼ਬਤ ਕਰਨ ਦਾ ਇਹ ਫੈਸਲਾ ਦੋ ਦਿਨ ਪਹਿਲਾਂ ਲਿਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਕੁਮਾਰ ਕਥਿੱਤ ਤੌਰ ‘ਤੇ ਕੰਪਨੀ ਬਣਾ ਕੇ ਬੇਨਾਮੀ ਜਾਇਦਾਦ ‘ਤੇ ਕਬਜ਼ਾ ਕਰਨ ਸਬੰਧੀ ਪਿਛਲੇ ਕੁਝ ਮਹੀਨਿਆਂ ਤੋਂ ਟੈਕਸ ਵਿਭਾਗ ਦੇ ਰਡਾਰ ‘ਤੇ ਸਨ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੀ ਆਨੰਦ ਕੁਮਾਰ ਦੀ ਜਾਇਦਾਦ ਦੀ ਜਾਂਚ ਕਰ ਰਿਹਾ ਹੈ। ਉਨ੍ਹਾਂ ਦੱÎਸਿਆ ਕਿ ਪਿਛਲੇ ਸਾਲ ਦਿੱਲੀ ਦੇ ਵਪਾਰਕ ਐਸ. ਕੇ. ਜੈਨ ਵੀ ਬੇਨਾਮੀ ਜਾਇਦਾਦ ਮਾਮਲੇ ‘ਚ ਟੈਕਸ ਵਿਭਾਗ ਦੀ ਜਾਂਚ ਦੇ ਦਾਇਰੇ ‘ਚ ਆਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।