ਮਰੀਜ਼ਾਂ ਦਾ ਅੰਕੜਾ ਵਧ ਕੇ ਤਿੰਨ ਕਰੋੜ 15 ਲੱਖ 28 ਹਜ਼ਾਰ 114
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨ ਵਾਇਰਸ (ਕੋਵਿਡ-19) ਦੇ ਨਵੇਂ ਮਾਮਲਿਆਂ ਦੀ ਗਿਣਤੀ ਇਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਤੋਂ ਵੱਧ ਰਹੀ, ਜਿਸ ਕਾਰਨ ਇਸ ਜਾਨਲੇਵਾ ਵਿਸ਼ਾਣੂ ਦੇ ਸਰਗਰਮ ਮਾਮਲਿਆਂ ਦੀ ਗਿਣਤੀ ’ਚ 4404 ਦਾ ਵਾਧਾ ਦਰਜ ਕੀਤਾ ਗਿਆ।
ਇਸ ਦਰਮਿਆਨ ਬੁੱਧਵਾਰ ਨੂੰ 43 ਲੱਖ 92 ਹਜ਼ਾਰ 697 ਵਿਅਕਤੀਆਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ ਦੇਸ਼ ’ਚ ਹੁਣ ਤੱਕ 45 ਕਰੋੜ 7 ਲੱਖ 6 ਹਜ਼ਾਰ 257 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਦੇ ਅਨੁਸਾਰ 24 ਘੰਟਿਆਂ ’ਚ ਕੋਰੋਨਾ ਦੇ 43,509 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਮਰੀਜ਼ਾਂ ਦਾ ਅੰਕੜਾ ਵਧ ਕੇ ਤਿੰਨ ਕਰੋੜ 15 ਲੱਖ 28 ਹਜ਼ਾਰ 114 ਹੋ ਗਿਆ ਹੈ। ਇਸ ਦੌਰਾਨ 38 ਹਜ਼ਾਰ 465 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਕੁੱਲ ਗਿਣਤੀ ਵਧ ਕੇ 3,07,01,612 ਹੋ ਗਈ ਹੈ ਸਰਗਰਮ ਮਾਮਲੇ 4404 ਵਧ ਕੇ ਚਾਰ ਲੱਖ 3 ਹਜ਼ਾਰ 840 ਹੋ ਗਏ ਹਨ ਇਸ ਦੌਰਾਨ 640 ਮਰੀਜਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ ਚਾਰ ਲੱਖ 22 ਹਜ਼ਾਰ 662 ਹੋ ਗਿਆ ਹੈ।
ਰਿਕਵਰੀ ਦਰ ਵਧ ਕੇ 97.38 ਫੀਸਦੀ
ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.28 ਫੀਸਦੀ, ਰਿਕਵਰੀ ਦਰ ਵਧ ਕੇ 97.38 ਫੀਸਦੀ ਤੇ ਮ੍ਰਿਤਕ ਦਰ 1.34 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ