ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News ਸਕੂਲ ਆਫ਼ ਐਮੀਨ...

    ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ’ਚ ਭਾਗ : ਹਰਜੋਤ ਸਿੰਘ ਬੈਂਸ

    Harjot Bains

    ਵਿਦਿਆਰਥੀਆਂ ਨੂੰ ਵੱਖ-ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ

    (ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains) ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ‌ ਫੇਰੀਆਂ ਸੂਬੇ ਦੇ 23 ਜ਼ਿਲ੍ਹਿਆਂ ਵਿਚ ਕਰਵਾਈਆਂ ਗਈਆਂ, ਜਿਸ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਵਿਹਾਰ ਅਤੇ ਵੱਖ-ਵੱਖ ਪੇਸ਼ਿਆਂ ਬਾਰੇ ਜਾਗਰੂਕ ਕੀਤਾ ਗਿਆ।

    ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ-ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕੀਤਾ। ਆਪਣੀਆਂ ਫੇਰੀਆਂ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਅਤੇ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ। Harjot Bains

    43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਦਿੱਤੀ

    ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਰੈਗੂਲੇਟਰੀ ਸ਼ਕਤੀਆਂ ਦੇ ਨਾਲ-ਨਾਲ ਜਨਤਕ ਭਲਾਈ ਸੇਵਾਵਾਂ ਜਿਵੇਂ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਿਹਤ ਅਤੇ ਵਿੱਦਿਅਕ ਸੇਵਾਵਾਂ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਆਦਿ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਂਦੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰ ‘ਤੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਕੰਮ ਕਰਦੇ ਪ੍ਰਸ਼ਾਸਨਿਕ ਢਾਂਚੇ ‘ਤੇ ਵੀ ਚਾਨਣਾ ਪਾਇਆ। ਸ. ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਦਾ ਵੀ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਿਟੀਜ਼ਨ ਓਰੀਐਂਟਿਡ ਸਰਵਿਸਿਜ਼ ਡਿਲੀਵਰੀ ਦੇ ਨਾਲ-ਨਾਲ 1076 ‘ਤੇ ਡਾਇਲ ਕਰਕੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਦੇ ਤਹਿਤ 43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। Harjot Bains

    ਇਹ ਵੀ ਪੜ੍ਹੋ : ਕੜਾਕੇ ਦੀ ਠੰਢ ਨੇ ਵੱਜਣ ਲਾਇਆ ਦੰਦ ਕੜਿੱਕਾ

    ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਕਈ ਉਪਰਾਲੇ ਕਰ ਰਿਹਾ ਹੈ। ਇਨ੍ਹਾਂ ਫੇਰੀਆਂ ਦਾ ਉਦੇਸ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਵਿਚ ਸਹਾਇਤਾ ਕਰਨਾਂ ਅਤੇ ਮਿੱਥੇ ਟੀਚੇ ਨੂੰ ਹਾਸਲ ਕਰਨ ਦੀ ਵਿਧੀ ਤੋਂ ਜਾਣੂ ਕਰਵਾਉਣ ਸੀ।

    LEAVE A REPLY

    Please enter your comment!
    Please enter your name here