51,718 ਮਰੀਜ਼ ਠੀਕ ਹੋਏ
ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ ਕਰੀਬ 48 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 86.84 ਲੱਖ ਹੋ ਗਈ ਜਦੋਂਕਿ 550 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 1.28 ਲੱਖ ਤੋਂ ਵੱਧ ਹੋ ਗਿਆ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਅਨੁਸਾਰ ਬੁੱਧਵਾਰ ਨੂੰ ਦੇਸ਼ ਭਰ ‘ਚ ਕੋਰੋਨਾ ਦੇ 47,905 ਨਵੇਂ ਮਾਮਲੇ ਆਏ, ਜਿਸ ਨਾਲ ਮਰੀਜ਼ਾਂ ਦੀ ਗਿਣਤੀ ਕਰੀਬ 86.84 ਲੱਖ ਹੋ ਗਈ। ਮ੍ਰਿਤਕਾਂ ਦਾ ਅੰਕੜਾ 1.28 ਲੱਖ ਤੋਂ ਪਾਰ ਪਹੁੰਚ ਗਿਆ। ਇਸ ਦੌਰਾਨ 51,718 ਮਰੀਜ਼ ਠੀਕ ਹੋਏ ਹਨ, ਜਿਸ ਤੋਂ ਬਾਅਦ ਇਸ ਬਿਮਾਰੀ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 80.66 ਲੱਖ ਤੋਂ ਵੱਧ ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲਿਆਂ ਦੇ ਮੁਕਾਬਲੇ ਦੇਸ਼ ਠੀਕ ਹੋਣ ਵਾਲਿਆਂ ਦੀ ਦਰ 82.89 ਮ੍ਰਿਤਕ ਦਰ 1.48 ਤੇ ਸਰਗਰਮ ਮਾਮਲਿਆਂ ਦੀ ਦਰ 5.63 ਫੀਸਦੀ ਰਹਿ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.