ਨਵੀਂ ਦਿੱਲੀ (ਏਜੰਸੀ)। ਅੱਜ (ਸ਼ੁੱਕਰਵਾਰ) ਨੂੰ ਜੀਐੱਸਟੀ ਕੌਂਸਲ (GST Council) ਦੀ 49ਵੀਂ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਵੇਗੀ। ਭਾਰਤੀ ਜੀਐਸਟੀ ਕੌਂਸਲ ਨੇ ਟਵਿੱਟਰ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਆਮ ਬਜਟ ਪੇਸ਼ ਹੋਣ ਤੋਂ ਬਾਅਦ ਜੀਐਸਟੀ ਕੌਂਸਲ ਦੀ ਇਹ ਪਹਿਲੀ ਬੈਠਕ ਹੋਵੇਗੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਨਵੀਂ ਦਿੱਲੀ ਵਿੱਚ ਜੀਐਸਟੀ ਕੌਂਸਲ ਦੀ 49ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ’ਚ ਉਹ ਅੱਜ ਕਈ ਅਹਿਮ ਫੈਸਲੇ ਲੈ ਸਕਦੇ ਹਨ, ਜਿਸ ’ਚ ਪਾਨ ਮਸਾਲਾ ਅਤੇ ਗੁਟਖਾ ਕਾਰੋਬਾਰ ’ਤੇ ਟੈਕਸ ਚੋਰੀ ਰੋਕਣ ਲਈ ਅਪੀਲੀ ਟਿ੍ਰਬਿਊਨਲ ਦੇ ਗਠਨ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਦਾ ਮਕਸਦ ਟੈਕਸ ਚੋਰੀ ਨੂੰ ਰੋਕਣਾ ਹੈ।
ਇਹ ਵੀ ਹੋ ਸਕਦੈ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਸੂਬੇ ਸਹਿਮਤ ਹਨ ਤਾਂ ਪੈਟਰੋਲੀਅਮ ਉਤਪਾਦਾਂ ਨੂੰ ਗੁਡਸ ਐਂਡ ਸਰਵਿਸ ਟੈਕਸ (ਜੀਐੱਸਟੀ) ਦੇ ਦਾਇਰੇ ’ਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ, “ਰਾਜਾਂ ਦੇ ਸਹਿਮਤ ਹੋਣ ਤੋਂ ਬਾਅਦ ਅਸੀਂ ਪੈਟਰੋਲੀਅਮ ਪਦਾਰਥਾਂ ਨੂੰ ਵੀ ਜੀਐਸਟੀ (GST Council) ਦੇ ਦਾਇਰੇ ਵਿੱਚ ਲਿਆਵਾਂਗੇ। ਮੌਜ਼ੂਦਾ ਸਮੇਂ ’ਚ ਪੰਜ ਪੈਟਰੋਲੀਅਮ ਉਤਪਾਦ, ਕੱਚਾ ਤੇਲ, ਪੈਟਰੋਲ, ਹਾਈ ਸਪੀਡ ਡੀਜਲ, ਕੁਦਰਤੀ ਗੈਸ ਅਤੇ ਜੈੱਟ ਫਿਊਲ ਜੀਐੱਸਟੀ ਦੇ ਦਾਇਰੇ ਤੋਂ ਬਾਹਰ ਹਨ। ਜੀਐਸਟੀ ਕੌਂਸਲ ਇਨ੍ਹਾਂ ਉਤਪਾਦਾਂ ਨੂੰ ਜੀਐਸਟੀ ਦੇ ਦਾਇਰੇ ’ਚ ਲਿਆਉਣ ਬਾਰੇ ਵਿਚਾਰ ਕਰ ਸਕਦੀ ਹੈ। ਇਸ ਤੋਂ ਇਲਾਵਾ ਬੈਠਕ ’ਚ ਆਨਲਾਈਨ ਗੇਮਿੰਗ, ਘੋੜ ਦੌੜ ਅਤੇ ਕੈਸੀਨੋ ’ਤੇ ਜੀਐੱਸਟੀ ਲਗਾਉਣ ’ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।