ਲੁਧਿਆਣਾ ਵਿੱਚ ਕਾਰ ਦੇ ਨਹਿਰ ਵਿੱਚ ਡਿੱਗਣ ਕਾਰਨ 5 ਦੀ ਮੌਤ

Accident Sachkahoon

ਲੁਧਿਆਣਾ ਵਿੱਚ ਕਾਰ ਦੇ ਨਹਿਰ ਵਿੱਚ ਡਿੱਗਣ ਕਾਰਨ 5 ਦੀ ਮੌਤ

ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚ ਝੱਮਟ ਪੁਲ ਨੇੜੇ ਇੱਕ ਕਾਰ ਨਹਿਰ ਵਿੱਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਰਾਤ 2 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਜਤਿੰਦਰ ਸਿੰਘ (40), ਜਗਤਾਰ ਸਿੰਘ (45) ਵਾਸੀ ਨੰਗਲਾ, ਜੱਗਾ ਸਿੰਘ (35) ਵਾਸੀ ਗੋਪਾਲਪੁਰ, ਕੁਲਦੀਪ ਸਿੰਘ (45) ਲੇਹਲ ਅਤੇ ਜਗਦੀਪ ਸਿੰਘ (35) ਵਾਸੀ ਰੁੜਕੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਕੁੱਲ ਛੇ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਪੰਜ ਦੀ ਮੌਤ ਹੋ ਗਈ ਅਤੇ ਸੰਦੀਪ ਸਿੰਘ ਨਾਮਕ ਵਿਅਕਤੀ ਵਾਲ-ਵਾਲ ਬਚ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਲੁਧਿਆਣਾ ਦੀ ਮੋਰਚਰੀ ‘ਚ ਰਖਵਾਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ