ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 21, 2026
More
    Home Breaking News Faridkot News...

    Faridkot News: ਕੇਦਰੀ ਮਾਡਰਨ ਜੇਲ੍ਹ ਫਰੀਦਕੋਟ ’ਚ ਪੰਜ ਟੀਆਂ ਨੇ ਕੀਤੀ ਅਚਨਚੇਤ ਚੈੱਕਿੰਗ

    Faridkot News
    Faridkot News: ਕੇਦਰੀ ਮਾਡਰਨ ਜੇਲ੍ਹ ਫਰੀਦਕੋਟ ’ਚ ਪੰਜ ਟੀਆਂ ਨੇ ਕੀਤੀ ਅਚਨਚੇਤ ਚੈੱਕਿੰਗ

    3 ਘੰਟੇ ਚੱਲੀ, ਇਸ ਚੈਕਿੰਗ ਦੌਰਾਨ ਜੇਲ੍ਹ ਦੇ ਹਰ ਹਿੱਸੇ ਦੀ ਕੀਤੀ ਗਈ ਗਹਿਰਾਈ ਨਾਲ ਜਾਚ

    Faridkot News: ਫਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ, ਫਰੀਦਕੋਟ ‘ਚ ਅਚਾਨਕ ਅਤੇ ਵਿਸਤ੍ਰਿਤ ਚੈੱਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਸੋਮਵਾਰ ਸਵੇਰੇ ਲਗਭਗ 150 ਪੁਲਿਸ ਮੁਲਾਜ਼ਮਾਂ ਦੀਆਂ 05 ਟੀਮਾਂ ਬਣਾ ਕੇ ਤਕਰੀਬਨ 3 ਘੰਟਿਆਂ ਤੱਕ ਚਲਾਈ ਗਈ।

    ਇਹ ਮੁਹਿੰਮ ਐਸ.ਪੀ (ਸਥਾਨਕ) ਫਰੀਦਕੋਟ ਮਨਵਿੰਦਰ ਬੀਰ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਦੌਰਾਨ ਡੀ.ਐਸ.ਪੀ (ਡੀ) ਸ਼੍ਰੀ ਅਰੁਣ ਮੁੰਡਨ ਵੀ ਮੌਜੂਦ ਸਨ। ਪੁਲਿਸ ਦੀਆਂ 5 ਵੱਖ-ਵੱਖ ਟੀਮਾਂ ਵੱਲੋਂ ਜੇਲ੍ਹ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ।

    ਇਹ ਵੀ ਪੜ੍ਹੋ: Punjab Sports News: ਕਬੱਡੀ ਸੁਧਾਰ ਲਹਿਰ ਦੇ ਗੁਰਜੀਤ ਸਿੰਘ ਬਣੇ ਪ੍ਰਧਾਨ, ਮੰਦਰ ਮਿਰਜ਼ੇ ਕੇ ਨੂੰ ਸਕੱਤਰ ਚੁਣਿਆ 

    ਇਸ ਸਬੰਧੀ ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਿਕ) ਫ਼ਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਦੀਆਂ 05 ਟੀਮਾਂ ਵੱਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ।

    ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ‘ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ

    ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਔਰਤਾਂ ਦੀ ਗੋਪਨੀਯਤਾ ਅਤੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦਿਆਂ, ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ‘ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਅਚਾਨਕ ਚੈਕਿੰਗਾ ਨਾਲ ਜੇਲ੍ਹ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ ‘ਤੇ ਜਾਰੀ ਰਹਿਣਗੀਆਂ। ਉਨ੍ਹਾਂ ਕੈਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਆਪਣੀ ਨਿੱਜੀ ਸੁਧਾਰ ਵੱਲ ਧਿਆਨ ਦੇਣ ਤਾਂ ਜੋ ਸਜ਼ਾ ਮੁਕੰਮਲ ਹੋਣ ‘ਤੇ ਵਧੀਆਂ ਜੀਵਨ ਬਤੀਤ ਕਰ ਸਕਣ।

    ਇਸ ਸਬੰਧੀ ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ੍ਹ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ੍ਹ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਣ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ੍ਹ ਵਿੱਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ। Faridkot News