ਪਿੰਡ ਗਹਿਲ ‘ਚ 5 ਸਾਲਾ ਬੱਚੀ ਦੀ ਕੈਂਸਰ ਨਾਲ ਮੌਤ

ਪਿੰਡ ਗਹਿਲ ‘ਚ 5 ਸਾਲਾ ਬੱਚੀ ਦੀ ਕੈਂਸਰ ਨਾਲ ਮੌਤ

ਬਰਨਾਲਾ, (ਜਸਵੀਰ ਸਿੰਘ) ਬਰਨਾਲਾ ਜਿਲ੍ਹੇ ਦੇ ਪਿੰਡ ਗਹਿਲ ਵਿਖੇ ਇੱਕ ਪੰਜ ਸਾਲਾ ਬੱਚੀ ਦੀ ਕੈਂਸਰ ਦੀ ਭਿਆਨਕ ਬੀਮਾਰੀ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ ਦਲਿਤ ਪਰਿਵਾਰ ਨਾਲ ਸਬੰਧਤ ਸੁਖਵੀਰ ਕੌਰ (5) ਪੁੱਤਰੀ ਜਗਤਾਰ ਸਿੰਘ ਪਿਛਲੇ ਕਰੀਬ ਢਾਈ ਸਾਲ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੀ ਸੀ ਜਿਸ ਦਾ ਲੁਧਿਆਣਾ ਦੇ ਡੀਐਮਸੀ ਤੋਂ ਇਲਾਜ਼ ਚੱਲ ਰਿਹਾ ਸੀ ਕਰੀਬ ਪੰਜ ਦਿਨ ਪਹਿਲਾਂ ਬੱਚੀ ਦੀ ਸਿਹਤ ਕਾਫ਼ੀ ਵਿਗੜਨ ਕਾਰਨ ਉਸਨੂੰ ਡੀਐਮਸੀ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ ਜ਼ਿਕਰਯੋਗ ਹੈ ਕਿ ਬੱਚੀ ਦੇ ਇਲਾਜ਼ ਲਈ ਲੱਖਾਂ ਰੁਪਏ ਖ਼ਰਚੇ ਜਾਣ ਦੇ ਬਾਵਜੂਦ ਵੀ ਬੱਚੀ ਦੀ ਜਾਨ ਨਹੀ ਬਚ ਸਕੀ ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here