ਦੇਸ਼ ‘ਚ ਪਹਿਲੀ ਵਾਰ ਸਰਗਰਮ ਮਾਮਲਿਆਂ ‘ਚ ਆਈ ਗਿਰਾਵਟ
857 ਲੋਕਾਂ ਦੀ ਹੋਈ ਮੌਤ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ ‘ਚ ਦਿਨੋ-ਦਿਨ ਹੋ ਰਹੇ ਵਾਧੇ ਨਾਲ ਪਹਿਲੀ ਵਾਰ ਸਰਗਰਮ ਮਾਮਲਿਆਂ ‘ਚ ਗਿਰਾਵਟ ਆਈ ਹੈ, ਜਿਸ ਨਾਲ ਇਨ੍ਹਾਂ ਦੀ ਗਿਣਤੀ ਹੁਣ 5,86,244 ਰਹਿ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 51,706 ਲੋਕ ਠੀਕ ਹੋਏ ਤੇ 857 ਲੋਕਾਂ ਦੀ ਮੌਤ ਹੋਈ। ਇਸ ਦੌਰਾਨ ਸਰਗਰਮ ਮਾਮਲਿਆਂ ਦੀ ਗਿਣਤੀ ‘ਚ 54 ਦੀ ਕਮੀ ਆਈ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਗਰਮ ਮਾਮਲਿਆਂ ‘ਚ ਗਿਰਾਵਟ ਦਰਜ ਕੀਤੀ ਗਈ।
ਮੰਤਰਾਲੇ ਅਨੁਸਾਰ ਠੀਕ ਹੋਣ ਵਾਲਿਆਂ ਦੀ ਦਰ 67.19 ਫੀਸਦੀ ਤੇ ਮ੍ਰਿਤਕ ਦਰ 2.09 ਫੀਸਦੀ ਹੈ। ਦੇਸ਼ ‘ਚ ਹੁਣ ਤੱਕ 12,82,216 ਵਿਅਕਤੀ ਠੀਕ ਹੋ ਚੁੱਕੇ ਹਨ ਤੇ 39,795 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ‘ਚ 52,509 ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਮਰੀਜ਼ ਦੀ ਕੁੱਲ ਗਿਣਤੀ 19,08,255 ‘ਤੇ ਪਹੁੰਚ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ