Faridkot News: ਪੀਐਮਟੀਈ ਪ੍ਰੀਖਿਆ ਮਾਮਲੇ ’ਚ 53 ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰਨ ਦਾ ਹੁਕਮ

Faridkot News
Faridkot News: ਪੀਐਮਟੀਈ ਪ੍ਰੀਖਿਆ ਮਾਮਲੇ ’ਚ 53 ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰਨ ਦਾ ਹੁਕਮ

Faridkot News: (ਗੁਰਪ੍ਰੀਤ ਪੱਕਾ/ ਅਜੈ ਮਨਚੰਦਾ) ਫ਼ਰੀਦਕੋਟ। ਫਰੀਦਕੋਟ ਦੀ ਜੇਐਮਆਈਸੀ ਅਦਾਲਤ ਨੇ ਲਗਭਗ ਸਾਢੇ 16 ਸਾਲ ਪਹਿਲਾਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਪੀਐਮਟੀਈ ਪ੍ਰੀਖਿਆ ਮਾਮਲੇ ’ਚ 53 ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰਨ ਦਾ ਹੁਕਮ ਦਿੱਤਾ। 16 ਉਮੀਦਵਾਰਾਂ ਤੋਂ ਇਲਾਵਾ, ਇਨ੍ਹਾਂ ਮੁਲਜ਼ਮਾਂ ’ਚ 14 ਧੋਖੇਬਾਜ਼ (ਨਕਲੀ ਉਮੀਦਵਾਰ) ਅਤੇ 24 ਸਰਪ੍ਰਸਤ ਅਤੇ ਵਿਚੋਲੇ ਸ਼ਾਮਲ ਸਨ। ਅਦਾਲਤ ਦੇ ਹੁਕਮ ਤੋਂ ਬਾਅਦ, ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ ਅਤੇ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਇਨ੍ਹਾਂ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਜਾਣਕਾਰੀ ਅਨੁਸਾਰ, ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ, ਫਰੀਦਕੋਟ ਨੇ ਸਾਲ 2008 ’ਚ ਸੂਬੇ ਦੇ ਮੈਡੀਕਲ ਕਾਲਜਾਂ ’ਚ ਐਮਬੀਬੀਐਸ ਕੋਰਸ ’ਚ ਦਾਖ਼ਲੇ ਲਈ ਪੀਐਮਈਟੀ ਪ੍ਰੀਖਿਆ ਦਾ ਆਯੋਜਨ ਕੀਤਾ ਸੀ। ਪ੍ਰੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੁਝ ਉਮੀਦਵਾਰਾਂ ਨੇ ਆਪਣੀ ਪ੍ਰੀਖਿਆ ਦੂਜੇ ਲੋਕਾਂ ਤੋਂ ਕਰਵਾਈ ਸੀ, ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਨੇ ਜੁਲਾਈ 2008 ’ਚ ਸਿਟੀ ਪੁਲਿਸ ਸਟੇਸ਼ਨ ’ਚ ਮਾਮਲਾ ਦਰਜ ਕੀਤਾ ਅਤੇ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ। Faridkot News

ਇਹ ਵੀ ਪੜ੍ਹੋ: Road Accident: ਵਿਆਹ ਸਮਾਗਮ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ

ਐਸਆਈਟੀ ਦੀ ਜਾਂਚ ਦੌਰਾਨ, ਇਹ ਖੁਲਾਸਾ ਹੋਇਆ ਕਿ ਪੀਐਮਈਟੀ ਪ੍ਰੀਖਿਆ ਲਈ, ਉਮੀਦਵਾਰਾਂ ਨੇ ਦੇਸ਼ ਦੇ ਨਾਮਵਰ ਮੈਡੀਕਲ ਕਾਲਜਾਂ ’ਚ ਐਮਬੀਬੀਐਸ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਨੌਕਰੀ ’ਤੇ ਰੱਖਿਆ ਅਤੇ ਉਨ੍ਹਾਂ ਤੋਂ ਪ੍ਰੀਖਿਆ ਕਰਵਾਉਣ ਲਈ ਕਿਹਾ ਜਿਸ ਲਈ ਉਨ੍ਹਾਂ ਨੇ 1 ਲੱਖ ਰੁਪਏ ਤੱਕ ਦਾ ਭੁਗਤਾਨ ਕੀਤਾ। ਐਸਆਈਟੀ ਨੇ ਆਪਣੀ ਜਾਂਚ ਤੋਂ ਬਾਅਦ 16 ਉਮੀਦਵਾਰਾਂ ਤੋਂ ਇਲਾਵਾ 13 ਧੋਖੇਬਾਜ਼, ਸਰਪ੍ਰਸਤ ਅਤੇ ਵਿਚੋਲਿਆ ਸਮੇਤ 56 ਲੋਕਾਂ ਨੂੰ ਕੇਸ ’ਚ ਨਾਮਜ਼ਦ ਕਰਦੇ ਹੋਏ 2011 ’ਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ।

ਇਸ ਮਾਮਲੇ ਦੀ ਸੁਣਵਾਈ ਪੂਰੀ ਕਰਦੇ ਹੋਏ, ਸੋਮਵਾਰ ਨੂੰ ਜੇਐਮਆਈਸੀ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਅਤੇ 53 ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਇਸ ਮਾਮਲੇ ’ਚ ਜਾਣਕਾਰੀ ਦਿੰਦੇ ਹੋਏ ਬਚਾਅ ਪੱਖ ਦੇ ਵਕੀਲ ਵਿਨੋਦ ਮੋਗਾ ਨੇ ਕਿਹਾ ਕਿ ਐਸਆਈਟੀ ਨੇ ਕੁੱਲ 56 ਲੋਕਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤਾ ਸੀ, ਜਿਨ੍ਹਾਂ ਵਿੱਚੋਂ ਅਦਾਲਤ ਨੇ 53 ਨੂੰ ਬਰੀ ਕਰ ਦਿੱਤਾ ਅਤੇ ਦੋ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਇੱਕ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਬਰੀ ਹੋਣ ਵਾਲੇ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ।

LEAVE A REPLY

Please enter your comment!
Please enter your name here