ਨਿਊਜ਼ੀਲੈਂਡ ਵਿੱਚ ਕੋਰੋਨਾ ਦੇ 5,836 ਨਵੇਂ ਮਾਮਲੇ

Sach Kahoon Punjabi Desk Picture
Published On

ਨਿਊਜ਼ੀਲੈਂਡ ਵਿੱਚ ਕੋਰੋਨਾ ਦੇ 5,836 ਨਵੇਂ ਮਾਮਲੇ

ਵੈਲਿੰਗਟਨ। ਨਿਊਜ਼ੀਲੈਂਡ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਦੇ 5,836 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਬੀਮਾਰੀ ਕਾਰਨ ਪੰਜ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਨਵੇਂ ਮਾਮਲਿਆਂ ਵਿੱਚ, ਆਕਲੈਂਡ ਸ਼ਹਿਰ ਵਿੱਚ ਸਭ ਤੋਂ ਵੱਧ 1,923 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਨਿਊਜ਼ੀਲੈਂਡ ਦੀ ਸਰਹੱਦ ‘ਤੇ 52 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਨਿਊਜ਼ੀਲੈਂਡ ਦੇ ਹਸਪਤਾਲਾਂ ਵਿੱਚ ਕੋਵਿਡ ਦੇ 403 ਮਰੀਜ਼ ਇਲਾਜ ਅਧੀਨ ਹਨ। ਇਸ ਵਿੱਚ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ 10 ਮਰੀਜ਼ ਵੀ ਸ਼ਾਮਲ ਹਨ। ਮੰਤਰਾਲੇ ਨੇ ਕਿਹਾ ਕਿ ਨਵੇਂ ਕੇਸਾਂ ਦੇ ਆਉਣ ਨਾਲ ਦੇਸ਼ ਵਿੱਚ ਹੁਣ ਤੱਕ ਪੁਸ਼ਟੀ ਕੀਤੇ ਕੇਸਾਂ ਦੀ ਗਿਣਤੀ 1,148,905 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts