Farmers Meeting: ਚੰਡੀਗੜ੍ਹ ’ਚ ਕਿਸਾਨਾਂ ਦੀ 5ਵੇਂ ਗੇੜ ਦੀ ਮੀਟਿੰਗ ਜਾਰੀ, ਡੱਲੇਵਾਲ ਨੂੰ ਸਟਰੈਚਰ ‘ਤੇ ਕਾਨਫਰੰਸ ਹਾਲ ਲਿਆਂਦਾ ਗਿਆ

Farmers' Meeting
Farmers' Meeting: ਚੰਡੀਗੜ੍ਹ ’ਚ ਕਿਸਾਨਾਂ ਦੀ 5ਵੇਂ ਗੇੜ ਦੀ ਮੀਟਿੰਗ ਜਾਰੀ, ਡੱਲੇਵਾਲ ਨੂੰ ਸਟਰੈਚਰ 'ਤੇ ਕਾਨਫਰੰਸ ਹਾਲ ਲਿਆਂਦਾ ਗਿਆ

ਜੇਕਰ ਕੋਈ ਰਸਤਾ ਨਾ ਮਿਲਿਆ ਤਾਂ ਅਸੀਂ ਦਿੱਲੀ ਵੱਲ ਮਾਰਚ ਕਰਾਂਗੇ: ਪੰਧੇਰ 

Farmers Meeting : (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਵਫ਼ਦ ਵਿਚਕਾਰ ਚੰਡੀਗੜ੍ਹ ਵਿੱਚ ਪੰਜਵੇਂ ਗੇੜ ਦੀ ਮੀਟਿੰਗ ਜਾਰੀ ਹੈ। ਕਿਸਾਨਾਂ ਵੱਲੋਂ ਇਸ ਵਿੱਚ 28 ਕਿਸਾਨ ਆਗੂ ਸ਼ਾਮਲ ਹਨ। ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ: Sports News: ਪਵਨਦੀਪ ਕੌਰ ਮਾਨ ਨੇ ਰਾਸ਼ਟਰੀ ਖੇਡਾਂ ’ਚ ਤਲਵਾਰਬਾਜ਼ੀ ’ਚ ਕਾਂਸੀ ਦਾ ਤਗਮਾ ਜਿੱਤਿਆ

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਪੰਧੇਰ ਵਫ਼ਦ ਦੀ ਅਗਵਾਈ ਕਰ ਰਹੇ ਹਨ। ਡੱਲੇਵਾਲ, ਜੋ 81 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਸੀ, ਇੱਕ ਐਂਬੂਲੈਂਸ ਵਿੱਚ ਚੰਡੀਗੜ੍ਹ ਲਿਆਂਦਾ ਗਿਆ। ਉਨ੍ਹਾਂ ਨੂੰ ਸਟਰੈਚਰ ‘ਤੇ ਕਾਨਫਰੰਸ ਹਾਲ ਲਿਆਂਦਾ ਗਿਆ। ਕੇਂਦਰ ਵੱਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਮੌਜੂਦ ਹਨ। ਸਰਵਣ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। Farmers Meeting

LEAVE A REPLY

Please enter your comment!
Please enter your name here