ਜਾਪਾਨ ‘ਚ 6.3 ਤੀਬਰਤਾ ਦਾ ਭੂਚਾਲ
ਟੋਕੀਓ, ਏਜੰਸੀ। ਜਾਪਾਨ ਦੇ ਮਿਆਜਾਕੀ ਸੂਬੇ ਦੇ ਤਟੀ ਖੇਤਰ ‘ਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਅਨੁਸਾਰ ਰਿਐਕਟਰ ਪੈਮਾਨੇ ‘ਤੇ ਭੂਚਾਲ ਦੀ 6.3 ਤੀਬਰਤਾ ਮਾਪੀ ਗਈ। ਭੂਚਾਲ ਦਾ ਕੇਂਦਰ 31.8 ਡਿਗਰੀ ਉਤਰ ਅਤੇ 132.1 ਡਿਗਰੀ ਪੂਰਬੀ ਦੇਸ਼ਾਂਤਰ ਹੋਣ ਤੋਂ ਇਲਾਵਾ ਸਤਹਾ ਤੋਂ 20 ਕਿਲੋਮੀਟਰ ਦੀ ਡੂੰਘਾਈ ‘ਚ ਰਿਹਾ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।
ਇਕ ਅੰਗਰੇਜ਼ੀ ਅਖਬਾਰ ਮੁਤਾਬਕ ਕਿਊਸ਼ੂ ਇਲੈਕਟ੍ਰਿਕ ਪਾਵਰ ਕੰਪਨੀ ਨੇ ਦੱਸਿਆ ਕਿ ਭੂਚਾਲ ਕਾਰਨ ਕਾਗੋਸ਼ਿਮਾ ਸਥਿਤ ਸੇਂਦਾਈ ਪਰਮਾਣੂ ਊਰਜ ਪਲਾਂਟ ਵਿਚ ਕਿਸੇ ਤਰ੍ਹਾਂ ਦੀ ਗਡ਼ਬਡ਼ੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਨਾਲ ਹੀ ਜਾਪਾਨ ਦੇ ਮੌਸਮ ਵਿਗਿਆਨ ਨੇ ਕਿਹਾ ਹੈ ਕਿ ਇਸ ਨਾਲ ਸਮੁੰਦਰ ਦੇ ਜਲ ਪੱਧਰ ਵਿਚ ਮਾਮੂਲੀ ਤਬਦੀਲੀ ਦਿਖਾਈ ਦੇ ਸਕਦੀ ਹੈ ਪਰ ਸੁਨਾਮੀ ਸੰਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।