ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, February 11, 2026
More
    Home Breaking News ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 6.97 ਲੱਖ ਮਾਮਲੇ

    Corona India

    ਵਿਸ਼ਵ ‘ਚ ਤੀਜੇ ਸਥਾਨ ‘ਤੇ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਪਿਛਲੇ 24 ਘੰਟਿਆਂ ‘ਚ 24 ਹਜ਼ਾਰ ਤੋਂ ਵਧ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਹੁਣ ਭਾਰਤ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 6,97,413 ਹੋ ਗਈ ਹੈ। ਇਸ ਦੌਰਾਨ ਕੋਰੋਨਾ ਵਾਇਰਸ ਨਾਲ 425 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 19,693 ਹੋ ਗਈ ਹੈ। ਇਸ ਦਰਮਿਆਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 15,350 ਰੋਗੀ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,24,433 ਵਿਅਕਤੀ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 2,53,287 ਸਰਗਰਮ ਮਾਮਲੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here