ਗੁਰਦਾਸਪੁਰ ‘ਚ ਭਿਆਨਕ ਹਾਦਸਾ, 6 ਜਣਿਆਂ ਦੀ ਮੌਤ

Gurdaspur

ਬੇਕਾਬੂ ਤੇਜ਼ ਰਫ਼ਤਾਰ ਟਰਾਲਾ ਨੇ ਕਈਆਂ ਨੂੰ ਬੁਰੀ ਤਰ੍ਹਾ ਕੁਚਲਿਆ

ਬਟਾਲਾ।  ਬਟਾਲਾ-ਗੁਰਦਾਸਪੁਰ ਬਾਈਪਾਸ ਚੌਂਕ ‘ਤੇ ਅੱਜ ਇੱਕ ਤੇਜ਼ ਰਫ਼ਤਾਰ ਟਰਾਲੇ ਨੇ 6 ਵਿਅਕਤੀਆਂ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ‘ਚ ਮਾਂ-ਧੀ ਸਮੇਤ 3 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਤਿੰਨ ਜਣੇ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਦੇਰ ਸ਼ਾਮ ਵਾਪਰੇ ਇਸ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ।

Gurdaspur

ਤੇਜ਼ ਰਫ਼ਤਾਰ ਕੈਸ਼ਰ ਨਾਲ ਭਰਿਆ ਟਰਾਲਾ ਪਠਾਨਕੋਟ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਜਦੋਂ ਇਹ ਟਰਾਲਾ ਗੁਰਦਾਪੁਰ-ਬਟਾਲਾ ਬਾਈਪਾਸ ਚੌਂਕ ‘ਤੇ ਪਹੁੰਇਆ ਤਾਂ ਉੱਥੋਂ ਲੰਘ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਇਸ ਤੇਜ਼ ਰਫ਼ਤਾਰ ਟਰਾਲੇ ਨੇ ਆਪਣੀ ਲਪੇਟ ‘ਚ ਲੈ ਲਿਆ,  ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਸਾਈਡ ‘ਤੇ ਖੜੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਆਪਣੀ ਟਰਾਲੇ ਨੇ ਆਪਣੀ ਲਪੇਟ ਲੈ ਲਿਆ ਇਸ ਦੌਰਾਨ ਉਹ ਬੁਰੀ ਤਰ੍ਹਾਂ ਕੁਚਲ ਗਏ। ਜਿਸ ਕਾਰਨ ਦੋ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਦੋ ਜਣੇ ਗੰਭੀਰ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪੁਲਿਸ ਸਿਵਲ ਲਾਈਨ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਤੇ ਜ਼ਖਮੀਆਂ ਨੂੰ ਹਸਪਤਾਲਾਂ ਪਹੁੰਚਾਇਆ ਅਤੇ ਟਰਾਲਾ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.