Moga News: ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਮੇਤ 6 ਜਣੇ ਕਾਬੂ

Moga News
Moga News: ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਮੇਤ 6 ਜਣੇ ਕਾਬੂ

Moga News: (ਵਿੱਕੀ ਕੁਮਾਰ) ਮੋਗਾ । ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਂਵਾਂ ਤੋਂ ਹੈਰੋਇਨ ਅਤੇ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਲੋਕਾਂ ’ਚ ਮਾਂ-ਪੁੱਤ ਵੀ ਸ਼ਾਮਲ ਹਨ। ਥਾਣਾ ਅਜੀਤਵਾਲ ਪੁਲਿਸ ਦੇ ਐੱਸਆਈ ਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਗਸ਼ਤ ਕਰ ਰਹੇ ਸੀ, ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਪਿੰਡ ਚੂਹੜਚੱਕ ਦੇ ਪੁੱਲ ਕੋਲ ਪੁੱਜੀ ਤਾਂ ਉੱਥੇ ਸ਼ੱਕ ਦੇ ਆਧਾਰ ’ਤੇ ਸੁਖਵਿੰਦਰਪਾਲ ਸ਼ਰਮਾ ਅਤੇ ਬੂਟਾ ਸਿੰਘ ਵਾਸੀ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਅਤੇ 50 ਗੋਲੀਆਂ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ: Migrant Worker Murder: ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਉਸਦੇ ਸਾਥੀਆਂ ਵੱਲੋਂ ਕਤਲ

ਥਾਣਾ ਸਦਰ ਪੁਲਿਸ ਦੇ ਐੱਸਆਈ ਸਮਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਖੁਖਰਾਣਾ ਕੋਲ ਇਕ ਵਿਅਕਤੀ ਹੈਪੀ ਉਰਫ ਜੈਰੀ ਵਾਸੀ ਪਿੰਡ ਦੌਲਪੁਰਾ ਨੀਵਾਂ ਨੂੰ ਕਾਬੂ ਕਰ ਕੇ ਉਸ ਕੋਲੋਂ 14 ਗ੍ਰਾਮ ਹੈਰੋਇਨ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੇ ਐੱਸਆਈ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ, ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਪਿੰਡ ਤਖਤੂਪੁਰਾ ਤੋਂ ਨੰਗਲ ਜੰਦੀ ਲਿੰਕ ਰੋਡ ’ਤੇ ਪੁੱਜੀ ਤਾਂ ਉੱਥੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਗੁਰਦੀਪ ਸਿੰਘ ਵਾਸੀ ਪਿੰਡ ਬਿਲਾਸਪੁਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 35 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ।

ਇਸੇ ਤਰ੍ਹਾਂ ਥਾਣਾ ਬਾਘਾ ਪੁਰਾਣਾ ਪੁਲਿਸ ਦੀ ਸਹਾਇਕ ਥਾਣੇਦਾਰ ਬਿੰਦਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਨੱਥੂਵਾਲਾ ਕੋਲ ਇਕ ਔਰਤ ਕੁਲਦੀਪ ਕੌਰ ਅਤੇ ਉਸ ਦੇ ਪੁੱਤ ਗੁਰਪ੍ਰੀਤ ਸਿੰਘ ਵਾਸੀ ਪਿੰਡ ਮਾਹਲਾ ਕਲਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਂਵਾਂ ਤੋਂ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਮਾਮਲਾ ਦਰਜ ਕਰ ਲਿਆ ਹੈ। Moga News