Faridkot News: 304 ਨਸ਼ੀਲੀਆਂ ਗੋਲੀਆਂ ਤੇ 06 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀ ਕੀਤੇ ਕਾਬੂ

Faridkot News: 304 ਨਸ਼ੀਲੀਆਂ ਗੋਲੀਆਂ ਤੇ 06 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀ ਕੀਤੇ ਕਾਬੂ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਸਗੋਂ ਉਹਨਾ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਜਾਚ ਨੂੰ ਵੀ ਪੂਰੀ ਤਰਜ਼ੀਹ ਦਿੱਤੀ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 07 ਮਹੀਨਿਆਂ ਦੌਰਾਨ 248 ਮੁਕੱਦਮੇ ਦਰਜ ਕਰਕੇ 453 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। Faridkot News

ਇਸੇ ਤਹਿਤ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆਂ ਖਿਲਾਫ 05 ਮੁਕੱਦਮੇ ਦਰਜ ਕਰਕੇ 06 ਨਸ਼ਾ ਤਸਕਰਾਂ ਨੂੰ 304 ਨਸ਼ੀਲੀਆਂ ਗੋਲੀਆਂ ਅਤੇ 06 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹਨਾ ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ, ਕਤਲ ਅਤੇ ਹੋਰ ਸੰਗੀਨ ਅਪਰਾਧਾ ਤਹਿਤ ਕੁੱਲ 09 ਮੁਕੱਦਮੇ ਦਰਜ ਰਜਿਸਟਰ ਹਨ।

ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ਼:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਭੋਲੂਵਾਲਾ ਰੋਡ ਤੋਂ ਦਾਣਾ ਮੰਡੀ ਵਿੱਚ ਦੀ ਫਿਰੋਜ਼ਪੁਰ ਵਾਲੀ ਸਾਈਡ ਨੂੰ ਜਾ ਰਹੇ ਸੀ ਤਾ ਮੰਡੀ ਵਿੱਚ ਬਣੇ ਬਾਥਰੂਮ ਦੇ ਨਾਲ ਥੜੀ ’ਤੇ ਇੱਕ ਨੌਜਵਾਨ ਬੈਠਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਜਿਸਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ। ਜਿਸ ’ਤੇ ਮੁਕੱਦਮਾ ਨੰਬਰ 123 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਸੰਨੀ ਸਹੋਤਾ ਪੁੱਤਰ ਪਿਆਰਾ ਸਿੰਘ ਵਾਸੀ ਫ਼ਰੀਦਕੋਟ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Gujarat Fire News: ਪਟਾਕਾ ਫੈਕਟਰੀ ’ਚ ਲੱਗੀ ਭਿਆਨਕ ਅੱਗ, 17 ਲੋਕਾਂ ਦੀ ਮੌਤ, ਕਈ ਜ਼ਖਮੀ

ਇਸੇ ਤਰ੍ਹਾ ਸ:ਥ ਹਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਕੋਟਕਪੂਰਾ ਰੋਡ ਤੋਂ ਵੀਰੇਵਾਲਾ ਰੋਡ ਨੂੰ ਜਾ ਰਹੇ ਸੀ ਤਾਂ ਇੱਕ ਮੋਟਰ ਵਾਲੇ ਕਮਰੇ ਕੋਲ 02 ਨੌਜਵਾਨ ਰਾਹੁਲ ਪੁੱਤਰ ਮੋਤੀ ਰਾਮ ਵਾਸੀ ਗਲੀ ਨੰਬਰ 15 ਡੋਗਰ ਬਸਤੀ ਫਰੀਦਕੋਟ ਅਤੇ ਸੁਖਪ੍ਰੀਤ ਸਿੰਘ ਉਰਫ ਲ਼ੱਡੂ ਪੁੱਤਰ ਲਖਵੀਰ ਸਿੰਘ ਵਾਸੀ ਗਲੀ ਨੰਬਰ 5 ਮਾਹੀਖਾਨਾ ਮੁਹੱਲਾ ਫਰੀਦਕੋਟ ਖੜੇ ਦਿਖਾਈ ਦਿੱਤੇ, ਜਿੰਨਾ ਨੂੰ ਪੁਲਿਸ ਪਾਰਟੀ ਵੱਲੋ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਹਨਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਮੁਕੱਦਮਾ ਨੰਬਰ 125 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ।

Faridkot News
Faridkot News: 304 ਨਸ਼ੀਲੀਆਂ ਗੋਲੀਆਂ ਤੇ 06 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀ ਕੀਤੇ ਕਾਬੂ

ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ, ਕਤਲ ਅਤੇ ਹੋਰ ਸੰਗੀਨ ਜੁਰਮਾ ਤਹਿਤ ਦਰਜ ਸਨ 09 ਮੁਕੱਦਮੇ ਦਰਜ ਹਨ

ਇੰਸਪੈਕਟਰ ਗੁਰਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ਼:ਥ ਹਰਦੇਵ ਸਿੰਘ ਇੰਚਾਰਜ ਚੌਕੀ ਕਲੇਰ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਪਿੰਡ ਪੱਕਾ ਤੋਂ ਪਿੰਡ ਕਲੇਰ ਨੂੰ ਜਾਂਦੇ ਰਸਤੇ ’ਤੇ ਮੌਜੂਦ ਸੀ ਤਾਂ ਪਿੰਡ ਕਲੇਰ ਵੱਲੋ ਮੁਲਜ਼ਮ ਮੰਗਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪੱਕਾ ਨੰਬਰ 3 ਜਿਲ੍ਹਾ ਫਰੀਦਕੋਟ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 82 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆ। Faridkot News

ਜਿਸ ’ਤੇ ਮੁਕੱਦਮਾ ਨੰਬਰ 59 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ ਸ:ਥ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਗੋਲੇਵਾਲਾ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਨੇੜੇ ਪਿੰਡ ਪਿੱਪਲੀ ਜਿਲਾ ਫਰੀਦਕੋਟ ਮੌਜੂਦ ਸੀ ਤਾਂ ਪਿੰਡ ਅਰਾਈਆਵਾਲਾ ਕੋਲੋਂ ਵਿਸ਼ਨੂੰ ਸਿੰਘ ਉਰਫ ਦੀਪੂ ਪੁੱਤਰ ਗੁਰਮੇਲ ਸਿੰਘ ਵਾਸੀ ਅਰਾਈਆ ਵਾਲਾ ਕਲਾਂ ਜ਼ਿਲ੍ਹਾ ਫਰੀਦਕੋਟ ਆਉਦਾ ਦਿਖਾਈ ਦਿੱਤਾ, ਜਿਸ ਨੂੰ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ  06 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 60 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। Faridkot News