ਹਾਦਸੇ ਦੌਰਾਨ 6 ਨੌਜਵਾਨਾਂ ਦੀ ਮੌਤ

ਕੈਥਲ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਨੌਜਵਾਨ

ਕੈਥਲ। ਹਰਿਆਣਾ ਦੇ ਕੈਥਲ ਜ਼ਿਲੇ ‘ਚ ਪੁੰਡਰੀ-ਢਾਂਡ ਰੋਡ ‘ਤੇ ਭਿਆਨਕ ਸੜਕ ਹਾਦਸਾ (accident) ਵਾਪਰ ਗਿਆ। ਇੱਥੇ ਇਕ ਐੱਸ. ਯੂ. ਵੀ. ਦੇ ਇਕ ਅਣਪਛਾਤੇ ਵਾਹਨ ਨਾਲ ਟਕਰਾ ਜਾਣ ਕਾਰਨ 6 ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਸ਼ਨਿੱਚਰਵਾਰ ਰਾਤ ਹਰੀਦੁਆਰ ਤੋਂ ਕੈਥਲ ਜ਼ਿਲੇ ਸਥਿਤ ਆਪਣੇ ਪਿੰਡ ਪਰਤ ਰਹੇ ਸਨ, ਤਾਂ ਇਹ ਹਾਦਸਾ ਵਾਪਰਿਆ। ਹਾਦਸੇ ਵਿਚ ਮਾਰੇ ਗਏ ਨੌਜਵਾਨਾਂ ਦੀ ਉਮਰ 19 ਤੋਂ 25 ਸਾਲ ਦਰਮਿਆਨ ਸੀ। ਪੁਲਿਸ ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

accident

LEAVE A REPLY

Please enter your comment!
Please enter your name here