(covid-19) | 55,573 ਮਰੀਜ਼ ਹੋਏ ਠੀਕ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ (covid-19) ਦੇ ਤੇਜ਼ੀ ਨਾਲ ਵਧਦੇ ਕਹਿਰ ਦੌਰਾਨ ਪਿਛਲੇ 24 ਘੰਟਿਆਂ ‘ਚ 64 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 1007 ਵਿਅਕਤੀਆਂ ਦੀ ਮੌਤ ਹੋਈ। ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 55 ਹਜ਼ਾਰ ਤੋਂ ਵੱਧ ਲੋਕ ਠੀਕ ਵੀ ਹੋਏ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਇੱਕ ਦਿਨ ‘ਚ (covid-19) ਕੋਰੋਨਾ ਦੇ 64,533 ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 24,61,191 ਹੋ ਗਈ ਹੈ। ਇਸ ਦੌਰਾਨ 1007 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 48,040 ‘ਤੇ ਪਹੁੰਚ ਗਈ। ਰਾਹਤ ਦੀ ਗੱਲ ਇਹ ਹੈ ਕਿ ਇੱਕ ਦਿਨ ‘ਚ 55,573 ਮਰੀਜ਼ ਠੀਕ ਹੋਣ ਨਾਲ ਕੁੱਲ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 17,51,556 ਲੱਖ ‘ਤੇ ਪਹੁੰਚ ਗਿਆ ਹੈ। ਇਸ ਦੌਰਾਨ ਦੇਸ਼ ‘ਚ ਸਰਗਰਮ ਮਾਮਲੇ 7973 ਵਧੇ ਹਨ ਜਿਸ ਨਾਲ ਇਨ੍ਹਾਂ ਦੀ ਗਿਣਤੀ 6,61,595 ਹੋ ਗਈ ਹੈ। ਦੇਸ਼ ‘ਚ ਹੁਣ ਸਰਗਰਮ ਮਾਮਲੇ 26.88 ਫੀਸਦੀ, ਰੋਗ ਮੁਕਤ ਹੋਣ ਵਾਲਿਆਂ ਦੀ ਦਰ 71.17 ਫੀਸਦੀ ਤੇ ਮ੍ਰਿਤਕਾਂ ਦੀ ਦਰ 1.95 ਫੀਸਦੀ ਹੈ।