ਬ੍ਰਾਜ਼ੀਲ ਵਿੱਚ ਕੋਰੋਨਾ ਦੇ 65165 ਨਵੇਂ ਮਾਮਲੇ, 1857 ਹੋਰ ਮੌਤਾਂ
ਬ੍ਰਾਸੀਲੀਆ (ਏਜੰਸੀ)। ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ (ਕੋਵਿਡ 19) ਦੇ 65,165 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 1,86,87,469 ਹੋ ਗਈ ਹੈ। ਰਾਸ਼ਟਰੀ ਸਿਹਤ ਮੰਤਰਾਲੇ ਨੇ ਦੇਰ ਰਾਤ ਇਹ ਜਾਣਕਾਰੀ ਦਿੱਤੀ। ਮੰਤਰਾਲੇ ਦੇ ਅਨੁਸਾਰ, ਇਸ ਅਰਸੇ ਦੌਰਾਨ 1,857 ਵਿਅਕਤੀਆਂ ਦੀ ਵੀ ਮੌਤ ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 5,21,952 ਹੋ ਗਈ ਹੈ। ਬ੍ਰਾਜ਼ੀਲ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇੱਕ ਕਰੋੜ 69 ਲੱਖ 80 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ।
ਇਸ ਤੋਂ ਇਕ ਦਿਨ ਪਹਿਲਾਂ ਦੇਸ਼ ਵਿਚ ਕੋਰੋਨਾ ਦੇ 65,163 ਨਵੇਂ ਕੇਸ ਦਰਜ ਹੋਏ ਸਨ ਅਤੇ 2,029 ਲੋਕਾਂ ਦੀ ਮੌਤ ਹੋ ਗਈ ਸੀ। ਬ੍ਰਾਜ਼ੀਲ ਕੋਰੋਨਾ ਤੋਂ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਅਮਰੀਕਾ ਤੋਂ ਬਾਅਦ ਦੂਜੇ ਨੰਬਰ ‘ਤੇ ਹੈ। ਅਮਰੀਕਾ ਵਿੱਚ ਕੋਰੋਨਾ ਕਾਰਨ ਛੇ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੰਕਰਮਿਤ ਲੋਕਾਂ ਦੇ ਮਾਮਲੇ ਵਿਚ ਬ੍ਰਾਜ਼ੀਲ ਅਮਰੀਕਾ ਅਤੇ ਭਾਰਤ ਤੋਂ ਬਾਅਦ ਤੀਜੇ ਨੰਬਰ ਤੇ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।