ਟਰਾਂਸਪੋਰਟ ਵਿਭਾਗ ਦੀ ਆਮਦਨ ’ਚ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ

Laljit Singh Bhullar
Laljit Singh Bhullar

 ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹਏ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨਾਂ ਦੱਸਿਆ ਕਿ ਲੰਘੇ ਵਿੱਤੀ ਵਰੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ।

ਇਹ ਵੀ ਪੜ੍ਹੋ : ਸਿਰਫ 4 ਸਕਿੰਟਾਂ ’ਚ ਫੋਲਡ ਹੋਣ ਵਾਲੀ ਪੌਪਸਾਈਕਲ ਬਾਈਕ ਲਾਂਚ

ਕੈਬਨਿਟ ਮੰਤਰੀ (Laljit Singh Bhullar) ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸੇ ਤਰਾਂ ਪੀ.ਆਰ.ਟੀ.ਸੀ. ਨੇ ਵਿੱਤੀ ਵਰੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ।

ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ

ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ’ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ