ਏਜੰਸੀ
ਨਵੀਂ ਦਿੱਲੀ, 14 ਦਸੰਬਰ
ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਦੂਜੇ ਗੇੜ ਦੀਆਂ ਚੋਣਾਂ ਅੱਜ ਸਵੇਰੇ 8 ਵਜੇ ਸ਼ੁਰੂ ਹੋ ਗਈਆਂ ਗੁਜਰਾਤ ‘ਚ 68.70 ਫੀਸਦੀ ਲੋਕਾਂ ਨੇ ਵੋਟਾਂ ਪਾਈਆਂ ਇਸ ਗੇੜ ‘ਚ 14 ਜ਼ਿਲ੍ਹਿਆਂ ਦੀਆਂ 93 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪਾਈਆਂ ਜਾ ਰਹੀਆਂ ਸਨ
ਅਹਿਮਦਾਬਾਦ ਦੇ ਇੱਕ ਪੋਲਿੰਗ ਬੂਥ ‘ਤੇ ਆਮ ਲੋਕਾਂ ਦੀ ਤਰ੍ਹਾਂ ਕਤਾਰ ‘ਚ ਲੱਗ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟ ਪਾਈ ਵੋਟ ਪਾਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਦੇ ਨਵੇਂ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਪਹਿਲੇ ਗੇੜ ‘ਚ 9 ਦਸੰਬਰ ਨੂੰ 66.75 ਫੀਸਦੀ ਵੋਟਿੰਗ ਹੋਈ ਸੀ, ਜੋ ਪਿਛਲੇ ਵਾਰ ਤੋਂ ਚਾਰ ਫੀਸਦੀ ਘੱਟ ਸੀ ਸੂਬੇ ਦੇ ਚੋਣ ਨਤੀਜੇ 18 ਦਸੰਬਰ ਨੂੰ ਐਲਾਨੇ ਜਾਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।