1097 ਵੱਡੀਆਂ ਮੱਛੀਆਂ ਸਮੇਤ 6997 ਨਸ਼ਾ ਤਸਕਰ ਗ੍ਰਿਫਤਾਰ, 406.5 ਕਿਲੋ ਹੈਰੋਇਨ ਕੀਤੀ ਬਰਾਮਦ

IGP Sukhchain Singh Gill

ਪੁਲਿਸ ਟੀਮਾਂ ਨੇ 5 ਜੁਲਾਈ ਤੋਂ ਹੁਣ ਤੱਕ 4.49 ਕਰੋੜ ਰੁਪਏ ਦੀ ਡਰੱਗ ਮਨੀ, 300 ਕਿਲੋ ਅਫੀਮ, 197 ਕਿਲੋ ਗਾਂਜਾ, 293

  • ਕੁਇੰਟਲ ਭੁੱਕੀ ਅਤੇ 27.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ
  • ਪੰਜਾਬ ਪੁਲਿਸ ਦੇ ਐਸਟੀਐਫ਼ ਵੱਲੋਂ ਪਿਛਲੇ 4 ਮਹੀਨੇ ਵਿੱਚ ਕੀਤੀ ਗਈ ਕਾਰਗੁਜਾਰੀ ਕੀਤੀ ਪੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 1097 ਵੱਡੀਆਂ ਮੱਛੀਆਂ (Drug Smugglers) ਸਮੇਤ 6997 ਨਸਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਿਸ ਵੱਲੋਂ 580 ਵਪਾਰਕ ਮਾਮਲਿਆਂ ਸਮੇਤ ਕੁੱਲ 5346 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਥਾਵਾਂ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸੀ ਮੁਹਿੰਮ ਚਲਾ ਕੇ 259.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਮਾਣਹਾਨੀ ਮਾਮਲੇ ’ਚ ‘ਆਪੂ’ ਆਗੂ ਸੰਜੈ ਸਿੰਘ ਅਦਾਲਤ ’ਚ ਹੋਏ ਪੇਸ਼

ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਨਾਲ ਸਿਰਫ ਚਾਰ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 406.5 ਕਿਲੋਗ੍ਰਾਮ ਹੋ ਗਈ ਹੈ।
ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 300 ਕਿਲੋ ਅਫੀਮ, 197.2 ਕਿਲੋ ਗਾਂਜਾ, 293 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ ਦੀਆਂ 27.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨਾਂ ਚਾਰ ਮਹੀਨਿਆਂ ਵਿੱਚ ਗਿ੍ਰਫਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 4.49 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

Drug Smuggler Sachkahoon

4.5 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ

ਦੋ ਹਫ਼ਤੇ ਦੌਰਾਨ ਹੋਈ ਡਰੱਗ ਰਿਕਵਰੀ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਦੋ ਹਫਤਿਆਂ ਵਿੱਚ 54 ਵਪਾਰਕ ਮਾਮਲਿਆਂ ਸਮੇਤ 399 ਐੱਫ.ਆਈ.ਆਰਜ਼ ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 26.5 ਕਿਲੋ ਹੈਰੋਇਨ, 17 ਕਿਲੋ ਅਫੀਮ, 13.8 ਕਿਲੋ ਗਾਂਜਾ, 19 ਕੁਇੰਟਲ ਭੁੱਕੀ, ਫਾਰਮਾ ਓਪੀਓਡਜ ਦੀਆਂ 1.20 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 4.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗਿ੍ਰਫਤਾਰ ਕਰਨ ਲਈ ਸੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਦੋ ਹਫਤਿਆਂ ਵਿੱਚ ਐਨਡੀਪੀਐਸ ਕੇਸਾਂ ਵਿੱਚ 07 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 383 ਹੋ ਗਈ ਹੈ। ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ