ਸਾਡੇ ਨਾਲ ਸ਼ਾਮਲ

Follow us

23 C
Chandigarh
Wednesday, February 11, 2026
More
    Home Breaking News ਕੇਂਦਰੀ ਜੇਲ੍ਹ ...

    ਕੇਂਦਰੀ ਜੇਲ੍ਹ ਵਿੱਚੋਂ ਬਰਾਮਦ ਹੋਏ 7 ਮੋਬਾਇਲ ਫੋਨ

    ਕੇਂਦਰੀ ਜੇਲ੍ਹ ਵਿੱਚੋਂ ਬਰਾਮਦ ਹੋਏ 7 ਮੋਬਾਇਲ ਫੋਨ

    (ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਤਲਾਸ਼ੀ ਦੌਰਾਨ 7 ਮੋਬਾਇਲ ਫੋਨ ਬਰਾਮਦ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਫਿਲਹਾਲ ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਰਾਤ ਦੇ ਸਵਾ 10 ਵਜੇ ਬਲਾਕ ਨੰ: 2 ਦੀ ਬੈਰਕ ਨੰ: 5 ਦੀ ਅਚਾਨਕ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਬੈਰਕ ਦੇ ਅੰਦਰ ਬਣੇ ਬਾਥਰੂਮ ਵਿੱਚੋਂ 2 ਮੋਬਾਇਲ ਫੋਨ ਬਿਨਾਂ ਸਿਮ ਬਰਾਮਦ ਹੋਏ। ਇਸ ਤੋਂ ਇਲਾਵਾ ਬੈਰਕ ਦੀ ਤਲਾਸ਼ੀ ਦੌਰਾਨ ਬੈਰਕ ਅੰਦਰ ਬਣੇ ਰੋਸ਼ਨਦਾਨ ਵਿੱਚੋਂ 2 ਮੋਬਾਇਲ ਫੋਨ ਸਮੇਤ ਸਿੰਮ ਬਰਾਮਦ ਹੋਏ। ਇਸ ਦੇ ਨਾਲ ਬੈਰਕ ਅੰਦਰ ਦੀਵਾਰ ਵਿੱਚੋਂ ਇੱਟ ਕੱਢ ਕੇ ਬਣਾਈ ਹੋਈ ਜਗ੍ਹਾ ਵਿੱਚੋਂ 3 ਮੋਬਾਇਲ ਸਮੇਤ ਸਿਮ ਬਰਾਮਦ ਹੋਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ