Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ

Central Jail
Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ’ਚੋਂ ਹਵਾਲਾਤੀਆਂ ਦੇ ਕਬਜ਼ੇ ਵਿੱਚ 7 ਮੋਬਾਇਲ ਬਰਾਮਦ ਹੋਣ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ 7 ਹਵਾਲਾਤੀਆਂ ਖਿਲਾਫ਼ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਗਿਆ ਹੈ।
ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਥਾਣਾ ਡਵੀਜਨ ਨੰਬਰ- 7 ਨੂੰ ਮੌਸੂਲ ’ਚ ਦੱਸਿਆ ਕਿ ਅਧਿਕਾਰੀਆਂ ਵੱਲੋਂ 15 ਅਗਸਤ ਨੂੰ ਜੇਲ੍ਹ ਦੀ ਅਚਾਨਕ ਚੈਕਿੰਗ ਕੀਤੀ ਗਈ। Central Jail

ਇਹ ਵੀ ਪੜ੍ਹੋ: Invest Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬੰਈ ’ਚ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

ਇਸ ਦੌਰਾਨ ਹਵਾਲਾਤੀਆਂ ਦੇ ਕਬਜ਼ੇ ’ਚੋਂ 7 ਮੋਬਾਇਲ ਫੋਨ ਬਰਾਮਦ ਹੋਏ ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਹੈ। ਇਸ ਲਈ ਸਬੰਧਿਤ ਹਵਾਲਾਤੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਮੌਸੂਲ ’ਤੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ ਸੁਖਵੀਰ ਸਿੰਘ ਸਮੇਤ 7 ਹਵਾਲਾਤੀਆਂ ਨੂੰ ਜੇਲ੍ਹ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ’ਚ ਨਾਮਜ਼ਦ ਕਰ ਲਿਆ ਹੈ। ਤਫ਼ਤੀਸੀ ਅਫ਼ਸਰ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਲੁਧਿਆਣਾ ਅਵਤਾਰ ਸਿੰਘ ਦੇ ਮੌਸੂਲ ’ਤੇ 7 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। Central Jail